Hoshairpur

ਬਲਜਿੰਦਰਪਾਲ ਸਿੰਘ ਸਰਬਸੰਮਤੀ ਨਾਲ ਮੁੜ ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਬਣੇ ਪ੍ਰਧਾਨ

ਹੁਸ਼ਿਆਰਪੁਰ, 21 ਦਸੰਬਰ ( ਹਰਪਾਲ ਲਾਡਾ ): ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕੱਤਰਤਾ ਕਲੱਬ ਪ੍ਰਧਾਨ ਬਲਜਿੰਦਰਪਾਲ ਸਿੰਘ ਦੀ ਅਗਵਾਈ ’ਚ ਹੁਸ਼ਿਆਰਪੁਰ ਵਿਖੇ ਹੋਈ। ਇਸ ਦੌਰਾਨ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰ ਨਾਲ ਰਾਬਤਾ ਕਾਇਮ ਕਰਨ ਦੀ ਗੱਲ ਵੀ ਕਹੀ ਗਈ।

ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ

ਇਸ ਮੌਕੇ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਸ ’ਚ ਸੀਨੀਅਰ ਪੱਤਰਕਾਰ ਰਾਜੇਸ਼ ਜੈਨ ਵੱਲੋਂ ਬਲਜਿੰਦਰਪਾਲ ਸਿੰਘ ਨੂੰ ਮੁੜ ਤੋਂ ਕਲੱਬ ਦਾ ਪ੍ਰਧਾਨ ਬਣਾਏ ਜਾਣ ਲਈ ਨਾਂ ਪੇਸ਼ ਕੀਤਾ ਗਿਆ, ਜਿਸ ਦੀ ਪ੍ਰੋੜ੍ਹਤਾ ਦਾ ਸੀਨੀਅਰ ਪੱਤਰਕਾਰ ਨਰਿੰਦਰ ਮੋਹਨ ਸ਼ਰਮਾ ਤੇ ਹੋਰਨਾਂ ਸਮੂਹ ਪੱਤਰਕਾਰਾਂ ਵਲੋਂ ਸਰਬਸੰਮਤੀ ਨਾਲ ਕਰਦਿਆਂ ਰਜਾਮੰਦੀ ਜਾਹਰ ਕੀਤੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਬਲਜਿੰਦਰਪਾਲ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੱਤਰਕਾਰ ਭਾਈਚਾਰੇ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਭਲਾਈ, ਸੁਰੱਖਿਆ ਅਤੇ ਪੇਸ਼ਾਵਰ ਹਿੱਤਾਂ ਦੀ ਰੱਖਿਆ ਲਈ ਠੋਸ ਯੋਜਨਾਵਾਂ ਬਣਾਈਆਂ ਜਾਣਗੀਆਂ। ਪ੍ਰੈਸ ਕਲੱਬ ਨੂੰ ਇੱਕ ਮਜ਼ਬੂਤ ਅਤੇ ਇਕਜੁਟ ਮੰਚ ਬਣਾਇਆ ਜਾਵੇਗਾ, ਜਿੱਥੇ ਹਰ ਪੱਤਰਕਾਰ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰੈਸ ਕਲੱਬ ਲੋਕਤੰਤਰ ਦਾ ਮਜ਼ਬੂਤ ਸਤੰਭ ਹੈ ਅਤੇ ਸਮਾਜਿਕ ਸਰੋਕਾਰਾਂ ਵਿਚ ਇਸ ਦੀ ਅਹਿਮ ਭੂਮਿਕਾ ਹੈ। ਬਲਜਿੰਦਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਕਲੱਬ ਸਦਾ ਸੱਚੀ, ਨਿਰਭੈ ਅਤੇ ਜ਼ਿੰਮੇਵਾਰ ਪੱਤਰਕਾਰਤਾ ਲਈ ਕੰਮ ਕਰਦਾ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਪ੍ਰੈਸ ਕਲੱਬ ਲਈ ਇਮਾਰਤ ਲੈਣ ਲਈ ਵੀ ਯਤਨ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਪੱਤਰਕਾਰ ਰਾਜੇਸ਼ ਜੈਨ, ਨਰਿੰਦਰ ਮੋਹਨ ਸ਼ਰਮਾ, ਡਾ. ਸੰਜੀਵ ਕੁਮਾਰ ਬਖਸ਼ੀ, ਅਮਰਿੰਦਰ ਮਿਸ਼ਰਾ, ਸੰਦੀਪ ਸ਼ਰਮਾ, ਰਜਿੰਦਰ ਮੈਡੀ, ਗੁਰਵਿੰਦਰ ਸ਼ਾਨੇ, ਚੇਤਨ ਕਸ਼ਅਪ, ਜਗਦੀਪ ਸਿੰਘ, ਅਭਿਸ਼ੇਕ ਭਾਟੀਆ, ਅਮਰੀਕ ਕੁਮਾਰ, ਸਤੀਸ਼ ਕੁਮਾਰ, ਰਵਿੰਦਰ ਮੁੰਨਾ, ਸੁਖਵਿੰਦਰ ਸਿੰਘ ਘੁੰਨੀ, ਕਮਲ ਕੁਮਾਰ, ਗੋਬਿੰਦਜੀਤ ਸਿੰਘ, ਸੁਖਵਿੰਦਰ ਸਿੰਘ ਹੀਰਾ, ਪੁਰਸ਼ੋਤਮ ਕੁਮਾਰ ਦੜੋਚ, ਹਰਜਾਪ ਸਿੰਘ, ਸੁਨੀਲ ਲਾਖਾ, ਅੰਕੁਸ਼ ਗੋਇਲ, ਦੀਪਕ ਲਾਖਾ, ਰਾਕੇਸ਼ ਸ਼ਰਮਾ, ਨਰੇਸ਼ ਕੁਮਾਰ ਸਾਬਾ, ਹਰਪਾਲ ਲਾਡਾ, ਵਿਜੇ ਕੁਮਾਰ, ਪੰਕਜ ਨਾਗਲਾ, ਰਾਜ ਕੁਮਾਰ ਥਾਪਰ, ਪ੍ਰਿੰਸ ਕੁਮਾਰ ਆਦਿ ਸਮੇਤ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਨਾਲ ਸਬੰਧਿਤ ਪੱਤਰਕਾਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page