ਸੂਬੇ ਦੇ ਨੌਜਵਾਨਾ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਪੰਜਾਬ ਸਰਕਾਰ: ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 10 ਸਤੰਬਰ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਦੇਣ ਲਈ ਵਚਨਬੱਧ ਹੈ।
ਉਹ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰਿਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸੈਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੋਲੀਟੈਕਨਿਕ ਕਾਲਜ, ਚੱਬੇਵਾਲ ਵਿਚ ਮਹਿਲਾਵਾਂ ਲਈ ਗਲਾਏ ਗਏ ਵਿਸ਼ੇਸ਼ ਮੈਗਾ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਦੌਰਾਨ ਬਤੌਰ ਮੁੱਖ ਮਹਿਮਾਨ ਮਹਿਲਾ ਉਮੀਦਵਾਰਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹਨ, ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਲਈ ਹੁਸ਼ਿਆਰਪੁਰ ਵਿਚ ਮਹਿਲਾਵਾਂ ਲਈ ਇਸ ਤਰ੍ਹਾਂ ਦਾ ਮੈਗਾ ਰੋਜ਼ਗਾਰ ਕੈਂਪ ਆਯੋਜਿਤ ਕੀਤਾ।
ਅੱਜ ਦੇ ਕੈਂਪ ਵਿਚ 15 ਕੰਪਨੀਆਂ ਵਿਚ 400 ਅਸਾਮੀਆਂ ਲਈ 1500 ਤੋਂ ਵੱਧ ਉਮੀਦਵਾਰਾਂ ਨੇ ਹਿੱਸਾ ਲਿਆ, ਜਿਸ ਵਿਚ 204 ਉਮੀਦਵਾਰਾਂ ਨੂੰ ਮੌਕੇ ‘ਤੇ ਹੀ ਨੌਕਰੀ ਮਿਲ ਗਈ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਆਖਰੀ ਦੌਰ ਲਈ ਸ਼ਾਰਟ ਲਿਸਟ ਕੀ