ਪੇਂਡੂ ਖੇਤਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਕਰਮਜੀਤ ਕੌਰ
ਹੁਸ਼ਿਆਰਪੁਰ, 11 ਸਤੰਬਰ: ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪਰ ਕਰਮਜੀਤ ਕੌਰ ਨੇ ਅੱਜ ਬਲਾਕ ਭੂੰਗਾ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਬੀ.ਡੀ.ਪੀ.ਓ (ਬਲਾਕ ਡਿਵੈਲਪਮੈਂਟ ਐਂਡ ਪੰਚਾਇਤ ਅਫ਼ਸਰ) ਦਫ਼ਤਰ ਵਿਚ ਸਾਲ 2021-22, 2022-23 ਅਤੇ 2023-24 ਦੇ ਤਹਿਤ ਹੋਏ ਪੰਜਾਬ ਨਿਰਮਾਣ ਪ੍ਰੋਗਰਾਮ ਸਕੀਮ, ਜ਼ਿਲ੍ਹਾ ਯੋਜਨਾ ਕਮੇਟੀ ਦੇ ਅਨਟਾਇਡ ਫੰਡਸ ਅਤੇ ਕੰਡੀ ਏਰੀਆ ਪ੍ਰੋਗਰਾਮ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਬਲਾਕ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਬੀ.ਡੀ.ਪੀ.ਓ ਭੂੰਗਾ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੋ ਵੀ ਕਾਰਜ ਪ੍ਰਗਤੀ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਪ੍ਰਕਾਰ ਦੀ ਦੇਰੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕਾਰਜਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲਾ ਹੀ ਪੂਰਾ ਕੀਤਾ ਜਾ ਚੁੱਕਾ ਹੈ, ਉਨ੍ਹਾਂ ਦੇ ਉਪਯੋਗਿਤਾ ਸਰਟੀਫਿਕੇਟ ਸਬੰਧਤ ਵਿਭਾਗ ਨੂੰ ਜਲਦ ਤੋਂ ਜਲਦ ਭੇਜੇ ਜਾਣ। ਇਸ ਨਾਲ ਇਹ ਯਕੀਨੀ ਕੀਤਾ ਜਾਵੇਗਾ ਕਿ ਸਰਕਾਰ ਤੋਂ ਭਵਿੱਖ ਵਿਚ ਪਿੰਡਾਂ ਦੇ ਵਿਕਾਸ ਲਈ ਹੋਰ ਵਧੇਰੇ ਗ੍ਰਾਂਟ ਪ੍ਰਾਪਤ ਹੋ ਸਕੇ।
ਕਰਮਜੀਤ ਕੌਰ ਨੇ ਕਿਹਾ ਕਿ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਜ਼ਰੂਰੀ ਹੈ ਕਿ ਸਾਰੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਲਾਗੂ ਕੀਤਾ ਜਾਵੇ, ਤਾਂ ਜੋ ਪੇਂਡੂ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਨਿਰਮਾਣ ਪ੍ਰੋਗਰਾਮ ਸਕੀਮ, ਜ਼ਿਲ੍ਹਾ ਯੋਜਨਾ ਕਮੇਟੀ ਦੇ ਅਨਟਾਇਡ ਫੰਡਜ਼ ਅਤੇ ਕੰਡੀ ਏਰੀਆ ਪ੍ਰੋਗਰਾਮ ਜਿਵੇਂ ਪ੍ਰੋਜੈਕਟਸ ਦੇ ਜਰੀਏ ਸਰਕਾਰ ਦਾ ਉਦੇਸ਼ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿਚ ਵੀ ਵਿਕਾਸ ਦੀ ਰਫ਼ਤਾਰ ਤੇਜ਼ ਹੋ ਸਕੇ।
ਕਰਮਜੀਤ ਕੌਰ ਨੇ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਿਆ। ਉਨ੍ਹਾਂ ਕਿਹਾ ਕਿ ਸਰਕਾਰ ਪੇਂਡੂ ਵਿਕਾਸ ਨੂੰ ਪਹਿਲ ਦਿੰਦੀ ਹੈ ਅਤੇ ਜਨਤਕ ਨੁਮਾਇੰਦਿਆਂ ਦਾ ਇਹ ਫਰਜ਼ ਹੈ ਕਿ ਉਹ ਯੋਜਨਾਵਾਂ ਦਾ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।
ਇਸ ਮੌਕੇ ਬੀ.ਡੀ.ਪੀ.ਓ ਭੂੰਗਾ ਨੇ ਚੇਅਰਪਰਸਨ ਨੂੰ ਵਿਕਾਸ ਕਾਰਜਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਸਾਰੇ ਕੰਮ ਸਮੇਂ ਸਿਰ ਪੂਰਾ ਕੀਤੇ ਜਾਣਗੇ। ਚੇਅਰਪਰਸਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਯਕੀਨੀ ਕਰਨ ਕਿ ਪਿੰਡਾਂ ਦੀ ਜਨਤਾ ਨੂੰ ਯੋਜਨਾਵਾਂ ਦਾ ਪੂਰਾ ਲਾਭ ਮਿਲੇ। ਇਸ ਮੌਕੇ ਬੀ.ਡੀ.ਪੀ.ਓ ਦਿਲਪ੍ਰੀਤ ਸਿੰਘ, ਸੁਪਰਡੈਂਟ ਕਿਰਨਦੀਪ ਕੌਰ ਅਤੇ ਸਮੂਹ ਸਟਾਫ ਮੌਜੂਦ ਸੀ।