ਡਾ. ਕੁਲਦੀਪ ਵਾਲੀਆ ਨੇ ਸਾਂਝੀ ਰਸੋਈ ਨੂੰ 5100 ਰੁਪਏ ਦਾਨ ਵਜੋਂ ਦਿੱਤੇ
ਹੁਸ਼ਿਆਰਪੁਰ, 16 ਸਤੰਬਰ: ਜਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਡਾ. ਕੁਲਦੀਪ ਵਾਲੀਆ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੇ ਪਿਤਾ ਪ੍ਰੋ. ਜਗਜੀਤ ਸਿੰਘ ਵਾਲੀਆ ਦੀ ਯਾਦ ਵਿੱਚ ਸਾਂਝੀ ਰਸੋਈ ਨੂੰ 5100 ਰੁਪਏ ਦੀ ਰਾਸ਼ੀਦਾਨ ਦਾਨ ਵਜੋਂ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਸ੍ਰੀਮਤੀ ਕਮਲਾ ਵਾਲੀਆ, ਸ੍ਰੀਮਤੀ ਓਰਨਾ ਵਾਲੀਆ, ਸ੍ਰੀਮਤੀ ਕਰੁਨਾ ਵਾਲੀਆ, ਸ੍ਰੀਮਤੀ ਕਰਮਜੀਤ ਵਾਲੀਆ, ਸ੍ਰੀਮਤੀ ਸੁਨੰਦਨ ਵਾਲੀਆ, ਐਮ.ਪੀ ਵਾਲੀਆ, ਗਿਰੀਸ਼ ਵਾਲੀਆ, ਨੀਰਜ ਵਾਲੀਆ, ਹਰਿੰਦਰ ਸਿੰਘ ਤੋਂ ਇਲਾਵਾ ਸਮੂਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਮੈਂਬਰ ਮੌਜੂਦ ਸਨ।