ਜਿਲਾ ਸਿਹਤ ਅਫਸਰ ਵੱਲੋ ਫੂਡ ਸਟਰੀਟ ਤੇ ਦੁਸ਼ਿਹਰਾ ਗਰਾਊਂਡ ਦੇ ਨਜਦੀਕ ਲੱਗੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ
ਹੁਸ਼ਿਆਰਪੁਰ 18 ਸਤੰਬਰ 2024: ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲੇ ਵਿੱਚ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਦ ਪਦਾਰਥ ਮੁਹਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਫੂਡ ਟੀਮ ਵਲੋਂ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਹਿੱਸਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੇ ਚਲਦਿਆਂ ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ, ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਤੇ ਵਿਵੇਕ ਕੁਮਾਰ ਦੀ ਫੂਡ ਟੀਮ ਵੱਲੋ ਬੀਤੀ ਰਾਤ ਫੂਡ ਸਟਰੀਟ ਤੇ ਦੁਸਹਿਰਾ ਗਰਾਊਂਡ ਨਜਦੀਕ ਲੱਗੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ।
ਰੇਹੜੀਆਂ ਵਾਲਿਆਂ ਨੂੰ ਕੈਪ, ਦਸਤਾਨੇ ਅਤੇ ਮਾਸਕ ਵੰਡੇ ਗਏ। ਸਾਰੇ ਰੇਹੜੀ ਵਾਲਿਆਂ ਨੂੰ ਸਾਫ ਸਫਾਈ ਦੀ ਹਦਾਇਤ ਕਰਦਿਆਂ ਚੇਤਵਾਨੀ ਦਿੱਤੀ ਗਈ ਕਿ ਜੇਕਰ ਸਾਫ ਸਫਾਈ ‘ਚ ਕੁਤਾਹੀ, ਟੋਪੀਆ ਦਸਤਾਨੇ ਨਾ ਪਾ ਕੇ ਖਾਣਾ ਬਣਾਉਣ ਜਾਂ ਪਰੋਸਣ ਤੇ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਰੇਹੜੀਆ ਅਤੇ ਦੁਕਾਨਦਾਰਾਂ ਨੂੰ ਫੂਡ ਸੇਫਟੀ ਸਟੈਡਰਡ ਐਕਟ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਦੀ ਵੀ ਹਿਦਾਇਤ ਕੀਤੀ ਗਈ ਜੋ ਕਿ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਸਮੂਹ ਦੁਕਾਨਦਾਰ ਜੋ ਅਨ ਰਜਿਸਰਡ ਹਨ, ਉਹ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ ਨਹੀ ਤਾਂ ਉਹਨਾਂ ਤੇ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।