ਸਾਨੂੰ ਸਭਨੂੰ ਭਰੂਣ ਹੱਤਿਆ, ਗੰਦਗੀ ਅਤੇ ਭ੍ਰਿਸਟਾਚਾਰ ਵਰਗੀਆਂ ਬੁਰਾਈਆਂ ਨੂੰ ਖਤਮ ਕਰਨਾ ਚਾਹੀਦਾ ਹੈ : ਡਾ ਆਸ਼ੀਸ਼ ਸਰੀਨ
ਹੁਸ਼ਿਆਰਪੁਰ ( ਤਰਸੇਮ ਦੀਵਾਨਾ ): ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਤੇ ਰਾਵਣ ਨੂੰ ਸਾੜਨ ਦੇ ਨਾਲ ਨਾਲ ਭਰੂਣ ਹੱਤਿਆ ਗੰਦਗੀ ਅਤੇ ਭ੍ਰਿਸਟਾਚਾਰ ਵਰਗੀਆਂ ਬੁਰਾਈਆਂ ਨੂੰ ਵੀ ਖਤਮ ਕਰਨਾ ਚਾਹੀਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਿਜ ਐਕਸੀਲੈਂਟ ਕੋਚਿੰਗ ਸੈਂਟਰ ਅਤੇ ਸੇਂਟ ਕਬੀਰ ਪਬਲਿਕ ਹਾਇਰ ਸੈਕੰਡਰੀ ਸਕੂਲ ਚੱਗਰਾ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਡਾ ਆਸ਼ੀਸ਼ ਸਰੀਨ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਕੀਤਾ।
ਉਹਨਾਂ ਕਿਹਾ ਕਿ ਸਮਾਜ ਵਿੱਚੋਂ ਇਹਨਾਂ ਤਿੰਨਾਂ ਬੁਰਾਈਆਂ ਨੂੰ ਖਤਮ ਕਰਨਾ ਸਭ ਤੋਂ ਜਰੂਰੀ ਹੈ ਉਹਨਾਂ ਕਿਹਾ ਕਿ ਸਮਾਜ ਵਿੱਚ ਧੀਆਂ ਲਈ ਸਤਿਕਾਰ ਕਰਨਾ ਵੀ ਅਤਿ ਜਰੂਰੀ ਹੈ। ਉਹਨਾਂ ਕਿਹਾ ਕਿ ਭਰੂਣ ਹੱਤਿਆ ਵਰਗੀਆ ਬੁਰਾਈਆ ਨੂੰ ਵੀ ਸਮਾਜ ਵਿੱਚੋ ਜੜੋਂ ਪੁੱਟਣਾ ਹੋਵੇਗਾ। ਉਹਨਾਂ ਕਿਹਾ ਕਿ ਸਮਾਜ ਵਿੱਚ ਗੰਦਗੀ ਵੀ ਇੱਕ ਤਰ੍ਹਾਂ ਦੀ ਬੁਰਾਈ ਹੈ ਇਸ ਨੂੰ ਖਤਮ ਕੀਤੇ ਬਿਨਾਂ ਲੋਕ ਅਤੇ ਦੇਸ਼ ਅੱਗੇ ਨਹੀਂ ਵਧ ਸਕਦੇ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਜਰੂਰੀ ਹੈ।
ਉਹਨਾਂ ਕਿਹਾ ਕਿ ਇਸ ਸਮੇਂ ਵਿੱਚ ਸਾਡੇ ਲੋਕਾਂ ਵਿੱਚ ਬਹੁਤ ਸਾਰੀਆਂ ਬੁਰਾਈਆਂ ਹਨ ਜਿਨਾਂ ਨੂੰ ਖਤਮ ਕਰਨਾ ਬਹੁਤ ਜਰੂਰੀ ਹੈ ਉਹਨਾਂ ਕਿਹਾ ਕਿ ਸਫਾਈ ਸਬੰਧੀ ਮੁਹਿੰਮ ਚਲਾਉਣ ਦੇ ਬਾਵਜੂਦ ਵੀ ਗੰਦਗੀ ਤੋਂ ਛੁਟਕਾਰਾ ਨਹੀਂ ਮਿਲ ਰਿਹਾ ਇਸ ਦੇ ਲਈ ਜਿੰਮੇਵਾਰ ਵੀ ਅਸੀਂ ਹਾਂ ਦੇਸ਼ ਵਿੱਚ ਹਰ ਰੋਜ਼ ਇਕ ਲੱਖ ਮੀਟਰਿਕ ਟਨ ਕੂੜਾ ਪੈਦਾ ਹੁੰਦਾ ਹੈ ਉਹਨਾਂ ਕਿਹਾ ਕਿ ਅੱਜ ਹਰ ਇਨਸਾਨ ਆਪਣਾ ਕੰਮ ਜਲਦੀ ਕਰਵਾਉਣ ਦੇ ਲਈ ਰਿਸ਼ਵਤ ਨੂੰ ਪਹਿਲ ਦਿੰਦਾ ਹੈ ਜਦ ਕਿ ਅਸੀਂ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਨੇਤਾਵਾਂ ਦੀ ਆਲੋਚਨਾ ਕਰਦੇ ਰਹਿੰਦੇ ਹਾਂ ਪਰ ਲੋਕ ਖੁਦ ਹੀ ਆਪਣਾ ਕੰਮ ਕਰਵਾਉਣ ਲਈ ਰਿਸ਼ਵਤ ਖੋਰੀ ਦਾ ਸਹਾਰਾ ਲੈਂਦੇ ਹਨ।
ਉਹਨਾਂ ਕਿਹਾ ਕਿ ਜੇਕਰ ਲੋਕ ਸਿੱਖਿਅਤ ਨਹੀਂ ਹੋਣਗੇ ਤਾਂ ਵਿਕਾਸ ਵੀ ਨਹੀਂ ਹੋਵੇਗਾ ਉਹਨਾਂ ਕਿਹਾ ਕਿ ਇਸ ਸਮੇਂ ਭਾਰਤ ਵਿੱਚ 25 ਫੀਸਦੀ ਲੋਕ ਸਿੱਖਿਆ ਦੇ ਅਧਿਕਾਰ ਤੋਂ ਵਾਂਝੇ ਹਨ। ਉਹਨਾਂ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਸਿੱਖਿਅਤ ਕਰਕੇ ਹੀ ਇੱਕ ਬਿਹਤਰ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ।