Hoshairpur

ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕਟੱਣ ਨਾਲ ਫੈਲਦਾ ਹੈ: ਡਾ.ਮਨਪ੍ਰੀਤ ਸਿੰਘ ਬੈਂਸ

ਬਲਾਕ ਹਾਰਟਾ ਬਡਲਾ 16.05.2025 ( ਹਰਪਾਲ ਲਾਡਾ ): ਅੱਜ “ਰਾਸ਼ਟਰੀ ਡੇਂਗੂ ਦਿਵਸ” ‘ਤੇ ਮਾਣਯੋਗ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਇੰਚਰਾਜ ਸੀ.ਐਚ.ਸੀ ਹਾਰਟਾ ਬਡਲਾ ਡਾ.ਮਨਪ੍ਰੀਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਪਿੰਡ ਹਾਰਟਾ ਦੇ ਸੱਲਮ ਏਰੀਆ,ਭੱਠਿਆ ਅਤੇ ਉਸਾਰੀ ਅਧੀਨ ਇਮਾਰਤਾਂ ਵਿਖੇ ਸਿਹਤ ਕਰਮਚਾਰੀਆਂ ਵਲੋਂ ਡੇਂਗੂ ਸਰਵੇ ਕੀਤਾ ਗਿਆ ਤੇ ਡੇਂਗੂ ਬੀਮਾਰੀ ਤੋਂ ਬਚਾਅ ਕਰਨ ਅਤੇ ਇਸਦੀ ਹੋਂਦ ਨੂੰ ਖਤਮ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਬਲਾਕ ਅਧੀਨ ਆਉਂਦੇ ਹੋਰ ਸਿਹਤ ਕੇਂਦਰਾਂ ਅਤੇ ਵੱਖ-ਵੱਖ ਪਿੰਡਾਂ ਵਿੱਚ ਵੀ “ਰਾਸ਼ਟਰੀ ਡੇਂਗੂ ਦਿਵਸ” ਮਨਾਇਆ ਗਿਆ।

ਇਸ ਮੌਕੇ ਡਾ.ਬੈਂਸ ਵਲੋਂ ਡੇਂਗੂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ 16 ਮਈ ਨੂੰ “ਰਾਸ਼ਟਰੀ ਡੇਂਗੂ ਦਿਵਸ” ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਡੇਂਗੂ ਬੁਖਾਰ ਕੀ ਹੈ,ਇਹ ਕਿਵੇਂ ਫੈਲਦਾ ਹੈ ਅਤੇ ਅਸੀਂ ਇਸਨੂੰ ਕਿਵੇਂ ਰੋਕ ਸਕਦੇ ਹਾਂ, ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਮਹੱਤਵਪੂਰਨ ਦਿਨ ਹੈ। ਉਨਾਂ ਕਿਹਾ ਕਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਜਰੂਰੀ ਹੈ ਕਿ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਿਆ ਜਾਵੇ। ਜੇਕਰ ਆਮ ਲੋਕ ਇਸ ਬੀਮਾਰੀ ਦੇ ਫੈਲਣ ਦੇ ਕਾਰਨਾਂ, ਬਚਾਅ ਸੰਬੰਧੀ ਸਾਵਧਾਨੀਆਂ ਅਤੇ ਇਸ ਦੇ ਲੱਛਣਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਹੋਣਗੇ ਤੱਦ ਹੀ ਅਸੀਂ ਡੇਂਗੂ ਦਾ ਖਾਤਮਾ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ “ਮਾਦਾ ਏਡੀਜ਼ ਅਜਿਪਟੀ” ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ, ਖੁੱਲ੍ਹੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਡੇਂਗੂ ਦਾ ਮੱਛਰ ਸਵੇਰੇ ਅਤੇ ਸ਼ਾਮ ਵੇਲੇ ਕੱਟਦਾ ਹੈ।

ਇਸ ਮੌਕੇ ਹਾਜ਼ਰ ਮਲਟੀ ਪਰਪਜ਼ ਹੈਲਥ ਵਰਕਰ ਨਵਦੀਪ ਸਿੰਘ ਨੇ ਡੇਂਗੂ ਦੇ ਲੱਛਣਾਂ ਬਾਰੇ ਜਿਕਰ ਕਰਦਿਆਂ ਦੱਸਿਆ ਕਿ ਡੇਂਗੂ ਨਾਲ ਤੇਜ਼ ਬੁਖਾਰ, ਸਿਰ ਦਰਦ, ਮਾਸ਼ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ, ਥਕਾਵਟ ਮਹਿਸੂਸ ਹੋਣੀ, ਚਮੜੀ ਤੇ ਦਾਣੇ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ ਆਦਿ ਹੋ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਲੱਛਣ ਦਿਖੇ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਖੂਨ ਦੀ ਜਾਂਚ ਕਰਵਾਉ ਅਤੇ ਡਾਕਟਰ ਦੀ ਸਲਾਹ ਲਵੋਂ,ਆਪਣੇ-ਆਪ ਕੋਈ ਦਵਾਈ ਨਾ ਲਓ। ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸੀਟਮੌਲ ਦੀ ਹੀ ਵਰਤੋਂ ਕੀਤੀ ਜਾਵੇ। ਐਸਪਰਿਨ ਜਾ ਬਰੂਫਨ ਦੀ ਵਰਤੋਂ ਨਾ ਕੀਤੀ ਜਾਵੇ। ਉਨਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਜ਼ਿਲ੍ਹਾਂ ਹਸਪਤਾਲ ਵਿੱਚ ਮੁਫਤ ਕੀਤਾ ਜਾਦਾ ਹੈ।

ਡੇਂਗੂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਸ ਮੌਕੇ ਹਾਜ਼ਰ ਬੀ.ਈ.ਈ ਸ਼੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ, (ਜਿਵੇਂ ਕਿ ਕੂਲਰਾਂ,ਗਮਲਿਆਂ,ਫਰਿਜਾਂ ਦੀਆਂ ਟ੍ਰੇਆਂ,ਬਾਹਰ ਪਏ ਟਾਇਰਾਂ ਅਤੇ ਟੁੱਟੇ ਬਰਤਨ ਆਦਿ)। ਇਸ ਲਈ ਹਫਤੇ ਵਿੱਚ ਇੱਕ ਵਾਰ ਆਪਣੇ ਕੂਲਰਾਂ, ਗਮਲਿਆਂ, ਪੰਛੀਆਂ ਵਾਸਤੇ ਰੱਖੇ ਪਾਣੀ ਵਾਲੇ ਬਰਤਨਾਂ ਅਤੇ ਫਰਿੱਜ ਦੀ ਟ੍ਰੇਆਂ ਨੂੰ ਜਰੂਰ ਸਾਫ ਅਤੇ ਪੂਰੀ ਤਰ੍ਹਾਂ ਨਾਲ ਸੁੱਕਾਇਆ ਜਾਵੇ। ਇਸ ਤੋਂ ਇਲਾਵਾ ਵਿਹੜੇ ਵਿੱਚ ਅਤੇ ਛੱਤਾਂ ਉੱਪਰ ਪੁਰਾਣੇ ਟਾਇਰ ਅਤੇ ਟੁੱਟੇ ਬਰਤਨਾਂ ਆਦਿ ਵਿੱਚ ਪਾਣੀ ਖੜ੍ਹਾਂ ਨਾ ਹੋਣ ਦਿੱਤਾ ਜਾਵੇ। ਆਪਣੇ ਆਲੇ-ਦੁਆਲੇ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਉਨਾਂ ਕਿਹਾ ਕਿ ਅਜਿਹੇ ਕੱਪੜੇ ਪਹਿਨੋ ਕਿ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਨਾ ਕੱਟ ਸਕੇ। ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ ਅਤੇ ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਜ਼ਰੂਰ ਕਰੋ ਤਾਂ ਜੋ ਆਪਣੇ ਆਪ ਦਾ ਮੱਛਰਾਂ ਤੋਂ ਬਚਾਅ ਕੀਤਾ ਜਾਵੇ। ਇਸ ਮੌਕੇ ਮਲਟੀ ਪਰਪਜ਼ ਹੈਲਥ ਵਰਕਰ ਗੁਰਮੇਲ ਸਿੰਘ,ਐਲ.ਐਚ.ਵੀ ਦਵਿੰਦਰਜੀਤ ਕੌਰ,ਏ.ਐਨ.ਐਮ ਸੁਖਵਿੰਦਰ ਕੌਰ,ਆਸ਼ਾ ਵਰਕਰ ਬਲਜਿੰਦਰ ਕੌਰ ਅਤੇ ਦਰਸ਼ਨ ਕੌਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page