ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 11 ਤੋਂ
ਹੁਸ਼ਿਆਰਪੁਰ, 5 ਨਵੰਬਰ: ਡੇਅਰੀ ਵਿਕਾਸ ਵਿਭਾਗ ਵਲੋਂ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ 11 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਡੇਅਰੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਜਨਰਲ ਸ਼੍ਰੇਣੀ ਲਈ ਫੀਸ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਸਿਖਆਰਥੀਆ ਲਈ 750 ਰੁਪਏ ਹੈ।
ਉਨ੍ਹਾਂ ਕਿਹਾ ਕਿ ਇਹ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ 8 ਨਵੰਬਰ 2024 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਲਈ ਕਰਜਾ ਲੈ ਸਕਣਗੇ ਅਤੇ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 ਅਤੇ 98722-77136 ’ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।