ਸਿਹਤ ਵਿਭਾਗ ਲੋਕਾਂ ਨੂੰ ਸਾਫ ਅਤੇ ਸ਼ੁਧ ਖਾਦ ਪਦਾਰਥ ਮੁੱਹਈਆ ਕਰਵਾਉਣ ਲਈ ਵਚਨਵੱਧ : ਜ਼ਿਲਾ ਸਿਹਤ ਅਫਸਰ
ਹੁਸ਼ਿਆਰਪੁਰ 20 ਨਵੰਬਰ 2024: ਸਿਹਤ ਵਿਭਾਗ ਲੋਕਾਂ ਨੂੰ ਸਾਫ ਅਤੇ ਸ਼ੁਧ ਖਾਦ ਪਦਾਰਥ ਮੁੱਹਈਆ ਕਰਵਾਉਣ ਲਈ ਵਚਨਵੱਧ :ਜ਼ਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਸਿਹਤਮੰਦ ਪੰਜਾਬ ਤਹਿਤ ਜਿਲੇ ਵਿੱਚ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਹਿੱਸਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੇ ਚਲਦਿਆਂ ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ ਅਤੇ ਸਮੁੱਚੀ ਟੀਮ ਵੱਲੋ ਜ਼ਿਲਾ ਹੁਸ਼ਿਆਰਪੁਰ ਦੇ ਟਾਂਡਾ ਖੇਤਰ ਅਤੇ ਉਸ ਦੇ ਨਾਲ ਲਗਦੇ ਕਸਬਾ ਖੁੱਡਾ ਕਰਾਲਾ ਵਿਖੇ ਚੈਕਿੰਗ ਕੀਤੀ ਗਈ।ਇਸ ਦੌਰਾਨ ਖੁੱਡਾ ਕੁਰਾਲਾ ਸਥਿਤ ਗੁੜ ਦੇ ਵੇਲਣੇ ਦੀ ਚੈਕਿੰਗ ਮੌਕੇ ਗੁੜ ਅਤੇ ਸ਼ੱਕਰ ਦੇ ਦੋ ਸੈਂਪਲ ਲਏ ਗਏ ਅਤੇ ਵੇਲਣੇ ਦੇ ਮਾਲਕ ਨੂੰ ਸ਼ੁੱਧਤਾ ਅਤੇ ਸਾਫ਼ ਸਫ਼ਾਈ ਰੱਖਣ ਦੀ ਹਿਦਾਇਤ ਕੀਤੀ ਗਈ। ਟੀਮ ਵਲੋਂ ਟਾਂਡਾ ਦੇ ਜਲੰਧਰ ਰੋਡ ਤੇ ਸਥਿਤ ਰੈਸਟੋਰੈਂਟ ਦੀ ਚੈਕਿੰਗ ਕੀਤੀ ਅਤੇ ਇਕ ਸੈਂਪਲ ਕੇਕ ਅਤੇ ਦੋ ਸੈਂਪਲ ਪਨੀਰ ਦੇ ਲਏ ਗਏ।
ਰੈਸਟੋਰੈਂਟ ਦੇ ਕਰਮਚਾਰੀਆਂ ਨੂੰ ਖਾਣਾ ਬਣਾਉਣ ਅਤੇ ਪਰੋਸਣ ਸਮੇਂਦਸਤਾਨੇ ਅਤੇ ਕੈਪ ਪਾਉਣ ਦੀ ਹਿਦਾਇਤ ਕੀਤੀ ਗਈ। ਇੱਥੇ ਹੀ ਕਰਿਆਨੇ ਦੀ ਦੁਕਾਨ ਦੀ ਚੈਕਿੰਗ ਦੌਰਾਨ ਚਾਹ ਪੱਤੀ ਦਾ ਸੈਂਪਲ ਲਿਆ ਗਿਆ। ਟੀਮ ਵਲੋਂ ਕੁੱਲ 6 ਸੈਂਪਲ ਲਏ ਗਏ ਜਿਹਨਾਂ ਨੂੰ ਨਿਰੀਖਣ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ। ਸੈਂਪਲਾਂ ਦੀ ਰਿਪੋਰਟ ਆਉਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਡਾ ਜਤਿੰਦਰ ਭਾਟੀਆ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸਾਫ ਅਤੇ ਸ਼ੁਧ ਖਾਦ ਪਦਾਰਥ ਮੁੱਹਈਆ ਕਰਵਾਉਣ ਲਈ ਵਚਨਵੱਧ ਹੈ।ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੁਕਾਨਦਾਰਾ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਦੁਕਾਨ ਤੇ ਕੋਈ ਵੀ ਐਕਸਪਾਇਰੀ ਖਾਧ ਪਦਾਰਥ ਨਹੀਂ ਹੋਣਾ ਚਾਹੀਦਾ। ਅਜਿਹਾ ਹੋਣ ਦੀ ਸੂਰਤ ਵਿਚ ਫੂਡ ਸੇਫਟੀ ਸਟੈਡਰਡ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ ।