ਪੰਜਾਬ

ਨਾਗਰਿਕ ਨੇੜੇ ਦੇ ਸੀਐਸਸੀ ਅਤੇ ਬੀਐਲਸੀ ਕੇਂਦਰਾਂ ‘ਤੇ ਜਾ ਕੇ ਆਸਾਨੀ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੈ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 23 ਫਰਵਰੀ ( ਹਰਪਾਲ ਲਾਡਾ ): ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕ ਆਪਣੇ ਨੇੜਲੇ ਸੀ.ਐਸ.ਸੀ. ਅਤੇ ਬੀ.ਐਲ.ਸੀ. ਕੇਂਦਰ ਤੋਂ ਆਪਣੇ ਹੈਲਥ ਕਾਰਡ ਖੁੱਦ ਜਾ ਕੇ ਬਣਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਲੋਕਾਂ ਨੂੰ ਸਰਕਾਰ ਵੱਲੋਂ ਤੁਰੰਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਇਹ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਲੋਕਾਂ ਨੂੰ ਪਹਿਲਾਂ ਕੋਈ ਵੀ ਪਰਚੀ ਕਟਵਾਉਣ ਦੀ ਜ਼ਰੂਰਤ ਨਹੀਂ ਹੈ, ਉਹ ਸਿੱਧੇ ਆਪਣੇ ਨੇੜੇ ਦੇ ਸੀ.ਐਸ.ਸੀ. (ਕਾਮਨ ਸਰਵਿਸ ਸੈਂਟਰ) ਕੇਂਦਰ ਤੋਂ ਆਪਣੇ ਹੈਲਥ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਪੱਧਰ ‘ਤੇ ਵੀ ਸੋਮਵਾਰ ਤੋਂ ਐਤਵਾਰ ਤੱਕ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਇਨ੍ਹਾਂ ਕੈਂਪ ਵਿੱਚ ਵੀ ਆਪਣੇ ਹੈਲਥ ਕਾਰਡ ਬਣਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀ ਰਾਜ ਭਰ ਦੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਡਾਕਟਰੀ ਇਲਾਜ ਦੀ ਸਹੂਲਤ ਦੇ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਯੋਜਨਾ ਸਾਰਿਆਂ ਲਈ ਹੈ। ਹਰ ਕਿਸੇ ਨੂੰ ਇਸਦਾ ਲਾਭ ਹੋਵੇਗਾ ਅਤੇ ਹਰ ਕੋਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੋਵਾਂ ਵਿੱਚ ਇਲਾਜ ਕਰਵਾ ਸਕੇਗਾ। ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਵਿੱਚ ਨਾਜ਼ੁਕ ਦੇਖਭਾਲ, ਕੀਮੋਥੈਰੇਪੀ, ਡਿਲੀਵਰੀ ਅਤੇ ਹਰ ਤਰ੍ਹਾਂ ਦੀਆਂ ਸਰਜਰੀਆਂ ਸ਼ਾਮਲ ਹਨ। ਐਡਵਾਂਸਡ ਸਰਜਰੀਆਂ ਵੀ ਸ਼ਾਮਲ ਹਨ। ਇਸ ਸਕੀਮ ਵਿੱਚ ਹਸਪਤਾਲ ਜਾਣ ਵੇਲੇ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦੀ ਪੂਰੀ ਲਾਗਤ ਸ਼ਾਮਲ ਹੈ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ ਅਤੇ ਆਪਣਾ ਹੈਲਥ ਕਾਰਡ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਨਾਗਰਿਕ ਆਪਣੇ ਨਜ਼ਦੀਕੀ ਸੀਐਸਸੀ (ਕਾਮਨ ਸਰਵਿਸ ਸੈਂਟਰ) ‘ਤੇ ਜਾ ਕੇ ਆਸਾਨੀ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਹੈਲਥ ਕਾਰਡ ਬਣਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਨਾਲ ਲੈ ਜਾਣਾ ਲਾਜ਼ਮੀ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page