ਸ਼੍ਰੀਮਤੀ ਕਮਲੇਸ਼ ਸ਼ਰਮਾ ਨੇ ਸਾਂਝੀ ਰਸੋਈ ‘ਚ ਪਾਇਆ 5,000 ਦਾ ਯੋਗਦਾਨ


ਹੁਸ਼ਿਆਰਪੁਰ ( ਹਰਪਾਲ ਲਾਡਾ ): ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼੍ਰੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਸ਼੍ਰੀਮਤੀ ਕਮਲੇਸ਼ ਸ਼ਰਮਾ ਜੀ ਦੁਆਰਾ ਆਪਣੇ ਪੁੱਤਰ ਸ਼੍ਰੀ ਅੰਕੁਰ ਸ਼ਰਮਾ ਦੇ ਜਨਮਦਿਨ ਮੌਕੇ ਤੇ ਰਕਮ 5,000/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਤੇ ਰੈੱਡ ਕਰਾਸ ਕਾਰਜਕਾਰਿਣੀ ਕਮੇਟੀ ਦੇ ਮੈਂਬਰ ਸ਼੍ਰੀ ਰਾਜੀਵ ਬਜਾਜ ਅਤੇ ਰੈੱਡ ਕਰਾਸ ਮੈਂਬਰ ਸ਼੍ਰੀਮਤੀ ਕੁਲਦੀਪ ਕੋਹਲੀ ਮੌਜੂਦ ਰਹੇ।

ਇਸ ਮੌਕੇ ਤੇ ਸ਼੍ਰੀ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।



