ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਸੂਬਾ ਕਮੇਟੀ ਦੀ ਹੋਈ ਤਿਮਾਹੀ ਮੀਟਿੰਗ

ਹੁਸ਼ਿਆਰਪੁਰ, 12 ਦਸੰਬਰ: ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਦੀ ਸੂਬਾ ਕਮੇਟੀ ਦੀ ਤਿਮਾਹੀ ਮੀਟਿੰਗ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਭਵਨ ਲੁਧਿਆਣਾ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਮੱਖ ਸਲਾਹਕਾਰ ਬਖਸ਼ੀਸ਼ ਸਿੰਘ ਬਰਨਾਲਾ, ਸ੍ਰਪਰਸਤ ਮਦਨ ਗੋਪਾਲ ਸ਼ਰਮਾ, ਸੀ. ਮੀਤ ਪ੍ਰਧਾਨ ਪਿਆਰਾ ਸਿੰਘ, ਵਿੱਤ ਸਕੱਤਰ ਪ੍ਰੇਮ ਕੁਮਾਰ ਅਗਰਵਾਲ ਹਾਜ਼ਰ ਸਨ।
ਕੌਂਸਲਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਲਿਆ ਫੈਸਲਾ


ਮੀਟਿੰਗ ਦੇ ਸ਼ੁਰੂ ਵਿੱਚ ਬੀਤੀ ਤਿਮਾਹੀ ਦੌਰਾਨ ਵਿਛੜੇ ਪੈਨਸ਼ਨਰ ਸਾਥੀਆਂ ਪ੍ਰਤੀ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਕੰਨਫੈਡਰੇਸ਼ਨ ਦੇ ਜਨਰਲ ਸਕੱਤਰ ਕੁਲਵਰਨ ਸਿੰਘ ਸੂਬਾ ਵਲੋਂ ਬੀਤੀ ਤਿਮਾਹੀ ਦੌਰਾਨ ਕੀਤੀਆਂ ਗਈਆਂ ਜੱਥੇਬੰਦਕ ਕਾਰਵਾਈਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣ ਉਪਰੰਤ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਵਲੋਂ ਬੀਤੀ ਤਿਮਾਹੀ ਦੌਰਾਨ ਕੀਤੀਆਂ ਜੱਥੇਬੰਦਕ ਕਾਰਵਾਈਆਂ ਅਤੇ ਸੰਘਰਸ਼ਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਪੰਜਾਬ ਦੇ ਸਮੁੱਚੇ ਪੈਨਸ਼ਨਰ ਸਾਥੀਆਂ ਵਲੋਂ ਸੰਘਰਸ਼ਾਂ ਦੌਰਾਨ ਏਕਤਾ ਦਾ ਸਬੂਤ ਦਿੰਦਿਆਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆ ਸੂਬਾ ਪ੍ਰੈਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਦਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬ ਸ਼੍ਰੀ ਭੁਪਿੰਦਰ ਸਿੰਘ ਜੱਸੀ ਸੰਗਰੂਰ, ਕੁਲਦੀਪ ਸਿੰਘ ਫਗਵਾੜਾ, ਜਗਤਾਰ ਸਿੰਘ ਆਂਸਲ ਤਰਨਤਾਰਨ, ਸੁਖਦੇਵ ਸਿੰਘ ਪੰਨੂ, ਸੋਮ ਲਾਲ ਨਵਾਂ ਸ਼ਹਿਰ, ਗੁਰਦੀਪ ਸਿੰਘ ਵਾਲੀਆਂ ਪਟਿਆਲਾ, ਮਹਿੰਦਰ ਸਿੰਘ ਧਾਲੀਵਾਲ, ਬਿਕਰ ਸਿੰਘ ਜੀਰਾ, ਮੰਗਤ ਖਾਨ ਮੋਹਾਲੀ, ਡਾ: ਸੁਖਦੇਵ ਸਿੰਘ ਢਿਲੋਂ, ਰਾਜ ਕੁਮਾਰ ਅਰੋੜਾ, ਵੀਸੀ ਪੁਰੀ ਲੁਧਿਆਣਾ, ਅਜੀਤ ਸਿੰਘ ਫਤਿਹ ਚੱਕ ਤਰਨਤਾਰਨ, ਮਦਨ ਗੋਪਾਲ ਸ਼ਰਮਾ ਅਮ੍ਰਿਤਸਰ, ਪਿਆਰਾ ਸਿੰਘ ਜਲੰਧਰ, ਬਖਸ਼ੀਸ ਸਿੰਘ ਬਰਨਾਲਾ ਨੇ ਪਿਛਲੇ ਤਿੰਨ ਸਾਲਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੈਨਸ਼ਨਰਜ਼ ਅਤੇ ਮੁਲਾਜਮ ਜੱਥੇਬੰਦੀਆਂ ਵਲੋਂ ਅਨੇਕਾਂ ਸੰਘਰਸ਼ ਕਰਨ ਦੇ ਬਾਵਜੂਦ ਪੰਜਾਬ ਦੀ ਮਾਨ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਬਾਰ ਬਾਰ ਮੀਟਿੰਗ ਲਈ ਸਮਾਂ ਦੇਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੀਟਿੰਗ ਵਿੱਚ ਹਾਜਰ ਨਾ ਹੋ ਕੇ ਕਿਸੇ ਵੀ ਮੰਗ ਦਾ ਨਿਪਟਾਰਾ ਕਰਕੇ ਪੈਨਸ਼ਨਰਾਂ ਤੇ ਮੁਲਾਜਮਾਂ ਨਾਲ ਕੋਝਾ ਮਜਾਕ ਦਸਿਆ ਅਤੇ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਇਸ ਮੌਕੇ ਪਹਿਲੇ ਮੱਤੇ ਰਾਹੀਂ ਪੰਜਾਬ ਦੀਆਂ ਸਮੁੱਚੀਆਂ ਮੁਲਾਜਮ ਅਤੇ ਪੈਨਸ਼ਨਰ ਜੱਥੇਬੰਦੀਆਂ ਖਾਸਕਰ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ, ਪੰਜਾਬ ਸਿਵਲ ਸਕੱਤਰੇਤ, ਮਨਿਸਟੀਰੀਅਲ ਅਤੇ ਡਾਇਰੈਕਟੋਰੇਟਾਂ ਦੀਆਂ ਦੀਆਂ ਝੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਇੱਕ ਮੰਚ ਤੇ ਇਕੱਠੇ ਹੋ ਕੇ ਵਿਸ਼ਾਲ ਏਕਤਾ ਕਰਕੇ ਭੱਖਦੀਆਂ ਤੇ ਲਟਕਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਸੰਘਰਸ਼ ਕੀਤੇ ਜਾਣ। ਦੂਜੇ ਮਤੱੇ ਰਾਹੀਂ ਕੰਨਫੈਡਰੇਸ਼ਨ ਕਿਸਾਨਾਂ ਦੇ ਸੰਘਰਸ਼ ਦਾ ਸਮਰਥਣ ਕਰਦੇ ਹੋਏ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਅਤਿਆਚਾਰ ਦੀ ਸਖਤ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਜਲਦ ਮੰਨੀਆਂ ਜਾਣ।
ਤੀਜੇ ਮੱਤੇ ਰਾਹੀਂ ਕੰਨਫੈਡਰੇਸ਼ਨ ਪੈਨਸ਼ਨਰ ਸਾਂਝੇ ਫਰੰਟ ਅਤੇ ਮੁਲਾਜ਼ਮ –ਪੈਨਸ਼ਨਰ ਸਾਂਝੇ ਫਰੰਟ ਵਲੋਂ ਭਵਿੱਖ ਵਿੱਚ ਆਪਣੀ ਸ਼ਮੂਲੀਅਤ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ।ਚੌਥੇ ਮੱਤੇ ਰਾਹੀਂ ਪੰਜਾਬ ਸਰਕਾਰ ਨੂੰ ਮੁੜ ਅਪੀਲ਼ ਕੀਤੀ ਕਿ ਪੰਜਾਬ ਦੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਤੇ ਤਨਖਾਹ ਕਮਿਸ਼ਨ ਦੇ ਬਕਾਏ ਬੁਢਾਪੇ ਨੂੰ ਧਿਆਨ ਵਿੱਚ ਰੱਖਦੇ ਹੋਏ ਯੱਕਮੁਸ਼ਤ ਦਿੱਤੇ ਜਾਣ। ਪੰਜਾਵੇਂ ਅਤੇ ਆਖਰੀ ਮੱਤੇ ਰਾਹੀਂ ਪੰਜਾਬ ਸਰਕਾਰ ਦੀ ਟਾਲਮਟੋਲ ਅਤੇ ਬੁਰੁੱਖੀ ਦੇ ਵਿਰੋਧ ਵਿੱਚ 21 ਦਸੰਬਰ ਹੋਣ ਵਾਲੀਆਂ ਮਿਊਸਪਲ ਚੋਣਾਂ ਦੌਰਾਨ ਸਰਕਾਰ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ।
ਉਨ੍ਹਾਂ ਪੰਜਾਬ ਗੌਰਮਿੰਟ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨੂੰ ਵੀ ਜੱਥੇਬੰਦਕ ਗਤੀਵਿਧੀਆਂ ਤੇਜ ਕਰਨ ਤੇ ਜੋਰ ਦਿੱਤਾ। ਆਗੂਆਂ ਨੇ ਪੈਨਸ਼ਨਰਾਂ ਤੇ 6ਵਾਂ ਤਨਖਾਹ ਕਮਿਸ਼ਨ ਲਾਗੂ ਨਾ ਕਰਕੇ ਪੂਰਾ ਲਾਭ ਨਾ ਦੇਣ, 2.59 ਦਾ ਗੁਣਾਂਕ ਲਾਗੂ ਨਾਲ ਕਰਨ, ਡੀ.ਏ. ਦੀਆਂ ਕਿਸ਼ਤਾਂ ਲਾਗੂ ਨਾ ਕਰਨ, ਏਰੀਅਰ ਨਾ ਦੇਣ, ਮੈਡੀਕਲ ਭੱਤਾ 2000/- ਰੁਪਏ ਪ੍ਰਤੀ ਮਹੀਨਾ ਨਾ ਕਰਨ, ਕੈਸ਼ਲੈਸ ਮੈਡੀਕਲ ਹੈਲਥ ਸਕੀਮ ਲਾਗੂ ਨਾ ਕਰਨ, ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਅਤੇ ਮਾਨਯੋਗ ਵੱਖ ਵੱਖ ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਫੈਸਲਿਆਂ ਨੂੰ ਵੀ ਲਾਗੂ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਅੰਤ ਵਿੱਚ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਉਠਾਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਮੰਗਾਂ ਦੀ ਪ੍ਰਾਪਤੀ ਲਈ ਇੱਕ ਮੁੱਠ ਹੋ ਕੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਮੀਟਿੰਗ ਦੀ ਸਫਲਤਾ ਲਈ ਆਏ ਸਾਰੇ ਆਗੂਆਂ ਅਤੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ।