ਪਾਵਰਕਾਮ ਸੀਐਚਬੀ ਤੇ ਡਬਲਿਉ ਕਾਮਿਆਂ ਨੇ ਪੰਜਾਬ ਭਰ ‘ਚ ਮੁਕੰਮਲ ਕੰਮ ਜਾਮ ਕਰ ਕੀਤਾ ਰੋਸ਼ ਪ੍ਰਦਰਸ਼ਨ

12 ਦਸੰਬਰ 2024 ( ਹੁਸ਼ਿਆਰਪੁਰ ) ਹਰਪਾਲ ਲਾਡਾ : ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਅਤੇ ਪਾਵਰਕੋਮ ਮੈਨੇਜਮੈਂਟ ਵੱਲੋਂ ਰਿਟਾਇਰਮੈਂਟ ਹੋਏ ਮੁਲਾਜ਼ਮਾਂ ਨੂੰ ਭਰਤੀ ਕਰਨ ਅਤੇ ਆਊਟ-ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ‘ਚ ਸ਼ਾਮਿਲ ਨਾ ਕਰਨ ਉਤੇ ਰੋਸ ਪ੍ਰਦਰਸ਼ਨ ਕੀਤਾ।
ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ਜਥੇਬੰਦੀ ਵਲੋਂ 2 ਜਨਵਰੀ 2025 ਨੂੰ ਪਰਿਵਾਰਾਂ ਸਮੇਤ ਧਰਨੇ ਦਾ ਕੀਤਾ ਐਲਾਨ


ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਰਾਜੇਸ਼ ਮੋੜ ਸਹਾਇਕ ਸਕੱਤਰ ਟੇਕ ਚੰਦ ਸਰਕਲ ਪ੍ਰਧਾਨ ਸੁਖਪਾਲ ਸਿੰਘ ਗੁਰਮੀਤ ਸਿੰਘ ਅਜੇ ਕੁਮਾਰ ਨੇ ਕਿਹਾ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਨਿੱਜੀਕਰਨ ਦੇ ਹੱਲੇ ਨੂੰ ਲਗਾਤਾਰ ਤੇਜ਼ ਕਰ ਰਹੀ। ਆਊਟ ਸੋਰਸਡ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਨਵੀਂ ਭਰਤੀ ਕਰਨ ਦੀ ਥਾਂ ਰਿਟਾਇਰਮੈਂਟ ਮੁਲਾਜ਼ਮਾਂ ਨੂੰ ਭਰਤੀ ਕਰਨ ਦੇ ਪੱਤਰ ਜਾਰੀ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਅੱਜ ਕਾਮਿਆਂ ਨੂੰ ਰੈਗੂਲਰ ਨਾ ਕੀਤ ਕਿਉਂਕਿ ਬਿਜਲੀ ਅਦਾਰੇ ਦੀ ਸਪਲਾਈ ਨੂੰ ਬਹਾਲ ਰੱਖਣ ਲਈ ਸੀਐਚਬੀ, ਸੀ ਐਚ ਡਬਲਿਉ, ਅਤੇ ਸੀ ਐਚ ਐਚ ਕਾਮਿਆਂ ਦਾ ਵੱਡਾ ਯੋਗਦਾਨ ਹੈ ਬਿਜਲੀ ਸਪਲਾਈ ਨੂੰ ਬਹਾਲ ਕਰਦਿਆਂ ਕਰਦਿਆਂ ਅਨੇਕਾਂ ਕਾਮੇ ਮੌਤ ਦੇ ਮੂੰਹ ਪੈ ਗਏ ਅਤੇ ਅਨੇਕਾਂ ਹੀ ਕਾਮੇ ਅਪੰਗ ਹੋ ਗਏ ਜਿਹਨਾਂ ਨੂੰ ਸਰਕਾਰ ਨੇ ਨਾ ਤਾਂ ਮੁਆਵਜ਼ੇ ਦੀ ਗਰੰਟੀ ਅਤੇ ਨਾ ਹੀ ਨੌਕਰੀ ਦੀ ਗਰੰਟੀ ਕੀਤੀ ਗਈ।
ਹਾਦਸਾ ਪੀੜਿਤ ਪਰਿਵਾਰ ਲਗਾਤਾਰ ਸੰਘਰਸ਼ ਕਰ ਰਹੇ ਹਨ। ਅੱਜ ਠੇਕਾ ਕਾਮਿਆਂ ਨੇ ਮੰਗ ਕੀਤੀ ਕਿ ਸਮੂਹ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਅਤੇ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਅਤੇ ਹਾਦਸਾ ਪੀੜਿਤ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਮੁਆਵਜੇ ਅਤੇ ਪੈਨਸ਼ਨ ਦੀ ਗਰੰਟੀ ਕਰਨ ਸਮੇਤ ਮੰਗ ਪੱਤਰ ਵਿੱਚ ਤਮਾਮ ਮੰਗਾਂ ਨੂੰ ਹੱਲ ਕਰਨ ਦੀ ਦੀ ਮੰਗ ਕੀਤੀ ਗਈ ।
ਅੱਜ ਵਿੱਤ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਗੈਸਟ ਹਾਊਸ ਸੰਗਰੂਰ ਵਿਖ਼ੇ ਮੀਟਿੰਗ ਕੀਤੀ ਮੀਟਿੰਗ ਵਿਚ ਕਾਮਿਆਂ ਦੀਆ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਮਿਤੀ 23 ਦਸੰਬਰ 2024 ਨੂੰ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਨੂੰ ਮੀਟਿੰਗ ਲਈ ਸੱਦ ਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਜਥੇਬੰਦੀ ਵਲੋਂ ਮਿਤੀ 12 ਦਸੰਬਰ 2024 ਦਾ ਪ੍ਰੋਗਰਾਮ ਮੁਲਤਵੀ ਕੀਤਾ ਕਰ ਮਿਤੀ 2 ਜਨਵਰੀ 2025 ਨੂੰ ਪਰਿਵਾਰਾਂ ਸਮੇਤ ਮੋਹਾਲੀ/ਚੰਡੀਗੜ੍ਹ ਵਿਖ਼ੇ ਰੋਸ਼ ਧਰਨਾ ਦਿੱਤਾ ਜਾਵੇਗਾ।