ਪੁਲਿਸ ਅਤੇ ਆਰਮੀ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕਰੈਸ਼ ਕੋਰਸ ਸ਼ੁਰੂ

ਨਵਾਂਸ਼ਹਿਰ, 11 ਜਨਵਰੀ ( ਹਰਪਾਲ ਲਾਡਾ ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੁਲਿਸ ਅਤੇ ਆਰਮੀ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਪੜ੍ਹੇ-ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਇਕ ਮਹੀਨੇ ਦਾ ਮੁਫ਼ਤ ਕਰੈਸ਼ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਵਿਚ ਪ੍ਰਾਰਥੀਆਂ ਨੂੰ ਜਨਰਲ ਨਾਲੇਜ, ਕੁਆਂਟੀਟੇਟਿਵ ਐਪਟੀਚਿਊਡ ਆਦਿ ਦੀ ਬੁਨਿਆਦੀ ਪੜ੍ਹਾਈ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਲਿਖਤੀ ਪ੍ਰੀਖਿਆ ਪਾਸ ਕਰਕੇ ਮੈਰਿਟ ਲੈ ਸਕਣ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਪੜ੍ਹੇ-ਲਿਖੇ ਬੇਰੋਜ਼ਗਾਰ ਪ੍ਰਾਰਥੀ ਪੁਲਿਸ ਅਤੇ ਆਰਮੀ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਮੋਬਾਈਲ ਨੰ: 8872759915 ‘ਤੇ ਸੰਪਰਕ ਕਰਕੇ 13.01.2025 ਤੱਕ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ।


ਉਨ੍ਹਾਂ ਕਿਹਾ ਕਿ ਇਹ ਸੁਵਿਧਾ ਰਜਿਸਟਰ ਹੋਏ ਪਹਿਲੇ 30 ਪ੍ਰਾਰਥੀਆਂ ਨੂੰ ਹੀ ਦਿੱਤੀ ਜਾਵੇਗੀ।
