Hoshairpur
ਸੜਕ ਸੁਰੱਖਿਆ ਗਤੀਵਿਧੀਆਂ ਤਹਿਤ ਡਰਾਈਵਰਾਂ ਦੀਆਂ ਅੱਖਾਂ ਦਾ ਲਾਇਆ ਚੈਕਅੱਪ ਕੈਂਪ

ਹੁਸ਼ਿਆਰਪੁਰ, 17 ਜਨਵਰੀ ( ਹਰਪਾਲ ਲਾਡਾ ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਹੁਸ਼ਿਆਰਪੁਰ ਇੰਸਟੀਚਿਊਟ ਆਫ਼ ਆਟੋਮੇਟਿਵ ਐਂਡ ਡਰਾਈਵਿੰਗ ਸਕਿੱਲ ਵਿਖੇ ਡਰਾਈਵਰਾਂ ਲਈ ਅੱਖਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ।
ਕੈਂਪ ਦੌਰਾਨ 120 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਮੇਂ-ਸਮੇਂ ਸਿਰ ਆਪਣੀਆਂ ਅੱਖਾਂ ਚੈਕ ਕਰਵਾਉਣ ਦੀ ਵੀ ਤਾਕੀਦ ਕੀਤੀ ਗਈ। ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੈਂਪ ਦੌਰਾਨ ਡਰਾਈਵਰਾਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਉਂਦਿਆਂ ਟ੍ਰੈਫਿਕ ਨਿਯਮਾਂ ਦੀ ਬਾਕਾਇਦਾ ਪਾਲਣਾ ਦਾ ਸੰਦੇਸ਼ ਦਿੱਤਾ ਗਿਆ।


ਉਨ੍ਹਾਂ ਕਿਹਾ ਕਿ ਡਰਾਈਵਰਾਂ ਨੇ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਅਹਿਦ ਲਿਆ।
