ਪੰਜਾਬ

ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ ਪਿੰਡਾਂ ਦਾ ਵਿਕਾਸ : ਲਲਿਤ ਮੋਹਨ ਪਾਠਕ ‘ਬੱਲੂ’

ਨਵਾਂਸ਼ਹਿਰ, 20 ਜਨਵਰੀ ( ਹਰਪਾਲ ਲਾਡਾ ) : ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਵੱਲੋਂ ਵਿਕਾਸ ਸਬੰਧੀ ਜੋ ਵੀ ਪ੍ਰਸਤਾਵ ਲਿਆਂਦੇ ਜਾਣਗੇ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ) ਨੇ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਨੂੰ ਜਾਰੀ ਕੀਤੀਆਂ ਗ੍ਰਾਂਟਾਂ ਦੇ ਚੈੱਕ ਸੌਂਪਣ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਹੋਰਨਾਂ ਪਿੰਡਾਂ ਨੂੰ ਵੀ ਜਲਦੀ ਹੀ ਵਿਕਾਸ ਫੰਡ ਜਾਰੀ ਕੀਤੇ ਜਾਣਗੇ ਅਤੇ ਪਿੰਡਾਂ ਦੇ ਵਿਕਾਸ ਵਿਚ ਤੇਜ਼ੀ ਲਿਆਂਦੀ ਜਾਵੇਗੀ।

ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਤਜਿੰਦਰ ਸਿੰਘ ਤੇਜਾ, ਸਰਪੰਚ ਵਿਨੀਤ ਜਾਡਲਾ, ਭੁਪਿੰਦਰ ਸਿੰਘ ਉੜਾਪੜ, ਡਾ. ਕਮਲ, ਜਸਬੀਰ ਟਾਂਕ, ਲੱਡੂ ਮਹਾਲੋਂ, ਰਮਨ ਉਮਟ, ਦਲਜੀਤ ਸਿੰਘ ਰਸੂਲਪੁਰ, ਵਿਨੋਦ ਕੁਮਾਰ ਪਿੰਕਾ, ਮੰਗਲ ਬੈਂਸ, ਕੁਲਵੰਤ ਰਕਾਸਨ, ਗੁਰਦੇਵ ਮੀਰਪੁਰ, ਕਪਿਲ ਛਿੱਬਾ, ਰਾਜਨ ਦੱਤਾ, ਦਵਿੰਦਰ ਸਿੰਘ ਭਾਰਟਾ, ਮਾਸਟਰ ਮੋਹਨ ਸਿੰਘ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page