ਮੌਤ ਦਰ ਨੂੰ ਘਟਾਉਣ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬੇਹੱਦ ਮਹੱਤਵਪੂਰਨ : ਡਾ. ਜਸਪ੍ਰੀਤ ਕੌਰ

ਨਵਾਂਸ਼ਹਿਰ 28 ਜਨਵਰੀ ( ਹਰਪਾਲ ਲਾਡਾ ) : ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪ੍ਰੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕਮਲ ਦੀ ਅਗਵਾਈ ਵਿਚ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਬਲਾਕਾਂ ਤੋਂ ਆਏਂ ਹੋਏ ਮੈਡੀਕਲ ਅਫ਼ਸਰਾਂ ਨੂੰ ਚਾਈਲਡ ਡੈੱਥ ਰੀਵਿਊ ਤਹਿਤ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕਮਲ ਵੱਲੋਂ ਜਿਥੇ ਚਾਈਲਡ ਡੈੱਥ ਰੀਵਿਊ ਸਬੰਧੀ ਟ੍ਰੇਨਿੰਗ ਦਿੱਤੀ ਗਈ, ਉਥੇ ਨਾਲ ਦੀ ਨਾਲ ਆਏ ਹੋਏ ਮੈਡੀਕਲ ਅਫ਼ਸਰਾ ਨੂੰ ਟ੍ਰੇਨਿੰਗ ਤੋਂ ਬਾਅਦ ਫੀਲਡ ਵਿਚ ਰੂਟ ਲੈਵਲ ਤੱਕ ਸਿਹਤ ਸੇਵਾਵਾਂ ਦੇਣ ਸਬੰਧੀ ਹਦਾਇਤ ਕੀਤੀ ਗਈ।
ਇਸ ਮੌਕੇ ਡਾ. ਸਕੰਧਾ ਰਾਣਾ ਵੱਲੋਂ ਆਏ ਹੋਏ ਮੈਡੀਕਲ ਅਫ਼ਸਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਦਿੱਤੀ ਜਾਣ ਵਾਲੀ ਸਿਹਤ ਸਿੱਖਿਆ ਮੁਤਾਬਿਕ ਬੱਚਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਜਿਸ ਵਿਚ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਐਂਟੀਨੇਟਲ ਚੈੱਕ ਅੱਪ ਕਰਵਾਉਣਾ ਚਾਹੀਦਾ ਹੈ ਅਤੇ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ।


ਨਵਜੰਮੇ ਬੱਚੇ ਵਿਚ ਜ਼ਿਆਦਾਤਰ ਘੱਟ ਭਾਰ ਵਾਲੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਅਤੇ ਨਿੱਘਾ ਰੱਖਣ ਅਤੇ ਬੱਚੇ ਨੂੰ ਛੇ ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਦੇਣਾ ਚਾਹੀਦਾ ਹੈ ਅਤੇ ਛੇ ਮਹੀਨੇ ਤੋਂ ਬਾਅਦ ਵਾਧੂ ਖ਼ੁਰਾਕ ਸ਼ੁਰੂ ਕਰਨ ਬਾਰੇ ਵਿਸਤਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ।
ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਤਾਂ ਜੋ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ।

ਇਸ ਮੌਕੇ ਉੱਚ ਅਧਿਕਾਰੀਆਂ ਤੋਂ ਇਲਾਵਾ ਮਾਸ ਮੀਡੀਆ ਵਿੰਗ ਤੋਂ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਅਤੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ , ਹੈਲਥ ਇੰਸਪੈਕਟਰ ਰਾਜੀਵ ਕੁਮਾਰ ਤੇ ਵੱਖ ਵੱਖ ਬਲਾਕਾਂ ਤੋਂ ਆਏਂ ਹੋਏ ਮੈਡੀਕਲ ਅਫ਼ਸਰਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।