ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਚੰਗੀ ਨਾਗਰਿਕਤਾ ਦੇ ਨਿਰਮਾਣ ਸਬੰਧੀ ਕਰਵਾਇਆ ਸੈਮੀਨਾਰ

ਨਵਾਂਸ਼ਹਿਰ, 28 ਫਰਵਰੀ ( ਹਰਪਾਲ ਲਾਡਾ ): ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀ.ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ (ਲੜਕੀਆਂ) ਵਿਖੇ ਉੱਘੇ ਮਾਹਿਰਾਂ ਦੁਆਰਾ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਚੰਗੀ ਨਾਗਰਿਕਤਾ ਦੇ ਨਿਰਮਾਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਲਾਕੇ ਦੀਆਂ ਉੱਘੀਆਂ ਹਸਤੀਆਂ ਵਿਚ ਜਸਪਾਲ ਸਿੰਘ ਗਿੱਧਾ ਅਤੇ ਨਰਿੰਦਰ ਪਾਲ ਸੇਵਾਮੁਕਤ ਪੋਸਟ ਮਾਸਟਰ ਵੱਲੋਂ ਇਸ ਮੌਕੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।
ਨਰਿੰਦਰ ਪਾਲ ਵੱਲੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਦੇਸ਼ ਦੇ ਚੰਗੇ ਨਾਗਰਿਕ ਹੋਣ ਸਬੰਧੀ ਗੁਣ ਦੱਸੇ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਅਜਿਹਾ ਮੰਤਰ ਹੈ, ਜਿਹੜਾ ਵਿਅਕਤੀ ਦੇ ਜੀਵਨ ਨੂੰ ਮਹੱਤਵਪੂਰਨ ਬਣਾਉਂਦਾ ਹੈ ਅਤੇ ਸਮਾਜ ਨੂੰ ਉੱਚਾ ਚੁੱਕਦਾ ਹੈ। ਇਸ ਮੌਕੇ ਜਸਪਾਲ ਸਿੰਘ ਗਿੱਧਾ ਦੁਆਰਾ ਰੋਜ਼ਾਨਾ ਜੀਵਨ ਵਿਚ ਅਪਣਾਉਣ ਵਾਲੀਆਂ ਕਦਰਾਂ- ਕੀਮਤਾਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ।


ਉਨ੍ਹਾਂ ਸਿੱਖਿਆ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਕਿਤਾਬਾਂ ਨੂੰ ਆਪਣੇ ਦੋਸਤ ਬਣਾ ਲਓ ਤਾਂ ਕਿ ਤੁਸੀਂ ਜੀਵਨ ਵਿਚ ਆਪਣੇ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕੋ। ਉਨ੍ਹਾਂ ਵਾਤਾਵਰਨ ਸਿੱਖਿਆ ਉੱਤੇ ਵੀ ਚਾਨਣਾ ਪਾਇਆ ਅਤੇ ਖ਼ੂਨਦਾਨ ਕਰਕੇ ਜ਼ਿੰਦਗੀਆਂ ਨੂੰ ਬਚਾਉਣ ਦਾ ਹੋਕਾ ਵੀ ਦਿੱਤਾ। ਉਨ੍ਹਾਂ ਕੰਨਿਆ ਭਰੂਣ ਹੱਤਿਆ ਖ਼ਿਲਾਫ਼ ਜਾਗਰੂਕ ਕਰਨ ਵਾਲੀ ਸੰਸਥਾ ਉਪਕਾਰ ‘ਤੇ ਵੀ ਚਾਨਣਾ ਪਾਇਆ ਅਤੇ ਵਿਦਿਆਰਥਣਾਂ ਨੂੰ ਲਿੰਗ ਅਨੁਪਾਤ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ।

ਇਸ ਮੌਕੇ ਉਨਾਂ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਸਟੇਜ ਦੇ ਸੰਚਾਲਨ ਦੀ ਭੂਮਿਕਾ ਸਤਨਾਮ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਦਵਿੰਦਰ ਕੌਰ, ਗੁਰਸ਼ਰਨਦੀਪ, ਸਤਨਾਮ ਸਿੰਘ, ਚਰਨਜੀਤ ਸਿੰਘ ਅਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਗਗਨਦੀਪ ਕੌਰ, ਸਤਿੰਦਰ ਕੌਰ, ਸੋਨਾ ਸ਼ਰ ਪੜਮਾ, ਸੰਗੀਤਾ ਰਾਣੀ, ਸੰਦੀਪ ਕੌਰ, ਪ੍ਰੀਤੀ ਲਿਆਲ, ਨੀਲਮ ਰਾਣੀ, ਬਲਵਿੰਦਰ ਕੌਰ, ਕਰਮਜੀਤ ਕੌਰ, ਰਵਿੰਦਰ ਕੌਰ, ਰਾਕੇਸ਼ ਰਾਣੀ, ਮਨਦੀਪ ਕੌਰ, ਮੀਨਾ ਚੋਪੜਾ, ਨਿਧੀ ਉਮਟ, ਰਮਨਦੀਪ ਸਿੰਘ ,ਸੰਜੀਵ ਕੁਮਾਰ ,ਕੈਂਪਸ ਮੈਨੇਜਰ ਰਜਿੰਦਰ ਨਾਥ ਆਦਿ ਹਾਜ਼ਰ ਸਨ।