Hoshairpur

ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

ਹੁਸ਼ਿਆਰਪੁਰ, 15 ਮਾਰਚ ( ਹਰਪਾਲ ਲਾਡਾ ) : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਕੰਮਾਂ ਦਾ ਨਿਰੀਖਣ ਕੀਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਸਰਕਾਰੀ ਸੇਵਾਵਾਂ ਹੋਰ ਵੀ ਆਸਾਨੀ ਨਾਲ ਉਪਲਬੱਧ ਕਰਵਾਈਆਂ ਜਾ ਸਕਣ।

ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨਾਲ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਜ਼ਰੂਰੀ ਸਾਧਨਾਂ ਦੀ ਉਪਲਬੱਧਤਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨੂੰ ਆਧੁਨਿਕ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਇਸ ਲਈ ਨਿਰਮਾਣ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਤਹਿਸੀਲ ਕੰਪਲੈਕਸ ਦੇ ਨਿਰੀਖਣ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਲੰਧਰ ਰੋਡ ਤੋਂ ਫਗਵਾੜਾ ਬਾਈਪਾਸ ਜਾਣ ਵਾਲੀ ਸੜਕ ਦਾ ਦੌਰਾ ਕੀਤਾ ਅਤੇ ਸੜਕ ਮੁਰੰਮਤ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਸਿੰਗੜੀਵਾਲਾ ਚੌਕ ਤੋਂ ਫਗਵਾੜਾ ਬਾਈਪਾਸ ਚੌਕ ਤੱਕ ਸੜਕ ਨੂੰ ਸੁਧਾਰਨ ਲਈ 43 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੜਕ ਦੀ ਮੁਰੰਮਤ ਨਾਲ ਸਥਾਨਕ ਨਿਵਾਸੀਆਂ ਅਤੇ ਯਾਤਰੀਆਂ ਨੂੰ ਬਿਹਤਰ ਆਵਾਜਾਈ ਸੁਵਿਧਾਵਾਂ ਮਿਲਣਗੀਆਂ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸ਼ਹਿਰ ਦੇ ਮਹੱਤਵਪੂਰਨ ਰਸਤਿਆਂ ਵਿਚੋਂ ਇਕ ਹੈ ਇਸ ਲਈ ਇਸ ਦੀ ਮੁਰੰਮਤ ਬੇਹੱਦ ਜ਼ਰੂਰੀ ਸੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕਾਰਜ ਨੂੰ ਉਚ ਗੁਣਵੱਤਾ ਨਾਲ ਜਲਦ ਪੂਰੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਬਿਹਤਰ ਸੜਕ ਸੁਵਿਧਾ ਮਿਲ ਸਕੇ।

ਇਸ ਮੌਕੇ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ ਸੰਜੀਵ ਕੁਮਾਰ, ਕੌਂਸਲਰ ਬਲਵਿੰਦਰ ਬਿੰਦੀ, ਕੁਲਵਿੰਦਰ ਸਿੰਘ ਹੁੰਦਲ, ਐਕਸੀਅਨ ਗੁਰਮੀਤ ਸਿੰਘ ਸਮੇਤ ਕਈ ਹੋਰ ਅਧਿਕਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page