ਐਸਐਮਓ ਡਾ. ਸਵਾਤੀ ਸ਼ੀਮਾਰ ਨੇ ਆਈਆਈਐਮ ਅਹਿਮਦਾਬਾਦ ਵਿੱਚ ਪ੍ਰਬੰਧਨ ਸਿਖਲਾਈ ਵਿੱਚ ਲਿਆ ਭਾਗ

ਹੁਸ਼ਿਆਰਪੁਰ 24 ਮਾਰਚ 2025 ( ਹਰਪਾਲ ਲਾਡਾ ): ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਦੇਸ਼ ਦੇ ਉੱਘੇ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਸੂਬੇ ਦੇ 28 ਸੀਨੀਅਰ ਮੈਡੀਕਲ ਅਫਸਰਾਂ ਲਈ 7 ਦਿਨਾਂ ਪ੍ਰਬੰਧਨ ਵਿਕਾਸ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਸਿਵਲ ਹਸਪਤਾਲ ਦੇ ਇੰਚਾਰਜ ਐਸ.ਐਮ.ਓ. ਡਾ. ਸਵਾਤੀ ਸ਼ੀਮਾਰ ਨੇ ਵੀ ਹਿੱਸਾ ਲਿਆ।
ਸਿਖਲਾਈ ਤੋਂ ਵਾਪਸ ਆਉਣ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਬਹੁਤ ਪ੍ਰਭਾਵਸ਼ਾਲੀ ਸੀ। ਆਈ.ਆਈ.ਐਮ. ਅਹਿਮਦਾਬਾਦ ਵਿੱਚ ਇਸ ਸਿਖਲਾਈ ਵਿੱਚ ਹਿੱਸਾ ਲੈਣਾ ਉਨਾਂ ਲਈ ਬਹੁਤ ਮਾਣ ਵਾਲੀ ਗੱਲ ਹੈ।


ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰੋਗਰਾਮ ਵਿੱਚ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਅ ਹਸਪਤਾਲ ਪ੍ਰਬੰਧਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਣਗੇ, ਜਿਸ ਨਾਲ ਮਰੀਜ਼ਾਂ ਨੂੰ ਵੀ ਫਾਇਦਾ ਹੋਵੇਗਾ।

ਰਾਜ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਏ। ਡਾ. ਸਵਾਤੀ ਨੇ ਇਸ ਸਿਖਲਾਈ ਪ੍ਰੋਗਰਾਮ ਦੇ ਆਯੋਜਨ ਲਈ ਸਿਹਤ ਮੰਤਰੀ ਅਤੇ ਸਿਹਤ ਡਾਇਰੈਕਟਰ ਦਾ ਧੰਨਵਾਦ ਕੀਤਾ।