ਪੰਜਾਬ

ਪੁਲਿਸ ਵੱਲੋਂ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਚਲਾਇਆ ਗਿਆ ‘ਕਾਸੋ’ ਅਪਰੇਸ਼ਨ

ਨਵਾਂਸ਼ਹਿਰ, 29 ਮਾਰਚ ( ਹਰਪਾਲ ਲਾਡਾ ) : ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ, ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਮਿਸ਼ਨ ਤਹਿਤ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਿਸ਼ਨ ਤਹਿਤ ਨਸ਼ਾਂ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁੰਹਿਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਏ.ਐਸ ਰਾਏ ਅਤੇ ਡੀ.ਆਈ.ਜੀ ਲੁਧਿਆਣਾ ਰੇਂਜ ਜਗਦਲੇ ਨਿਲੰਬਰੀ ਵਿਜੇ ਦੀ ਨਿਗਰਾਨੀ ਹੇਠ ਜਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕੇ ਵਿਚ ‘ਕਾਰਡਨ ਐਂਡ ਸਰਚ ਆਪਰੇਸ਼ਨ’ (ਕਾਸੋ) ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਰਚ ਆਪਰੇਸ਼ਨ ਵਿਚ 1 ਐਸ.ਪੀ, 6 ਡੀ.ਐਸ.ਪੀਜ਼ ਸਮੇਤ 107 ਪੁਲਿਸ ਕਰਮਚਾਰੀਆਂ ਦੀਆਂ ਪੁਲਿਸ ਪਾਰਟੀਆਂ ਬਣਾ ਕੇ ਜ਼ਿਲ੍ਹੇ ਦੇ ਡਰੱਗ ਹਾਟ ਸਪੋਟ ਪਿੰਡਾਂ/ਵਾਰਡਾਂ ਵਿਚ ਘੇਰਾਬੰਦੀ ਕਰਕੇ ਸਰਚ ਕੀਤੀ ਗਈ ਅਤੇ ਵਿਸ਼ੇਸ਼ ਤੌਰ ‘ਤੇ ਨਸ਼ਾ ਤਸਕਰੀ ਦੇ ਧੰਦੇ ਵਿਚ ਸ਼ਾਮਲ ਰਹੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਹਨਾਂ ਦੱਸਿਆ ਕਿ ਇਸ ਸਰਚ ਆਪਰੇਸ਼ਨ ਦੌਰਾਨ 223 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ 7 ਮੁਕੱਦਮੇ ਦਰਜ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 110 ਨਸ਼ੀਲੀਆਂ ਗੋਲੀਆਂ, 21 ਗ੍ਰਾਮ ਹੈਰੋਇਨ ਅਤੇ 12 ਬੋਤਲਾ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ, ਨਸ਼ਾ ਵੇਚਣ ਵਾਲੇ ਵਿਅਕਤੀਆਂ ਤੇ ਦਬਾਓ ਬਣਾਈ ਰੱਖਣਾ, ਉਨ੍ਹਾਂ ਦੀਆਂ ਮੌਜੂਦਾ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣਾ, ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨਾ, ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਪਤਾ ਲਗਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਆਮ ਪਬਲਿਕ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨਾ ਸੀ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜਾਰੀ ਇਸ ਮੁਹਿੰਮ ਵਿਚ ਪੁਲਿਸ ਦਾ ਸਹਿਯੋਗ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ 123 ਮੁਕੱਦਮੇ ਦਰਜ ਕਰਕੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page