ਪੰਜਾਬ ਦੀ ਨਵ ਸਿਰਜਣਾ ਲਈ ਮਹਾਂ ਉਤਸਵ ਦੀ ਲੜੀ ਤਹਿਤ ਮਹਾਨ ਕਿੱਸਾਕਾਰ ਹਾਸ਼ਮ ਸ਼ਾਹ ਯਾਦਗਾਰੀ ਭਾਸ਼ਣ 31 ਮਾਰਚ ਨੂੰ

ਅੰਮ੍ਰਿਤਸਰ ( ਹਰਪਾਲ ਲਾਡਾ ): ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਪੰਜਾਬ ਦੀ ਨਵ ਸਿਰਜਣਾ ਲਈ ਮਹਾਂ ਉਤਸਵ ਦੀ ਲੜੀ ਤਹਿਤ ਮਹਾਨ ਕਿੱਸਾਕਾਰ ਹਾਸ਼ਮ ਸ਼ਾਹ ਯਾਦਗਾਰੀ ਭਾਸ਼ਣ 31ਮਾਰਚ ਨੂੰ 10-30ਵਜੇ ਹਾਸ਼ਮ ਸ਼ਾਹ ਯਾਦਗਾਰੀ ਪਬਲਿਕ ਸਕੂਲ ਜਗਦੇਵ ਕਲਾਂ , ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਆਗੂ ਸਵਿੰਦਰ ਸਿੰਘ ਗਿੱਲ, ਕੰਵਰਜੀਤ ਸਿੰਘ ਗਿੱਲ, ਜਸਬੀਰ ਸਿੰਘ ਗਿੱਲ, ਅਤੇ ਵਿਰਸਾ ਵਿਹਾਰ ਦੇ ਜਨਰਲ ਸਕੱਤਰ ਰਮੇਸ਼ ਯਾਦਵ ਤੇ ਸਕੱਤਰ ਭੂਪਿੰਦਰ ਸਿੰਘ ਸੰਧੂ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਮੌਕੇ ਮੁੱਖ ਬੁਲਾਰੇ ਵਜੋਂ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਡਾ ਸੁਖਦੇਵ ਸਿੰਘ ਸਿਰਸਾ, ਪ੍ਰੋਫੈਸਰ ਸੁਰਜੀਤ ਜੱਜ ਤੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਡਾ ਹੀਰਾ ਸਿੰਘ ਸ਼ਾਮਲ ਹੋਣਗੇ।


ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ,ਜਦ ਕਿ ਪ੍ਰਧਾਨਗੀ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ ਆਤਮ ਸਿੰਘ ਰੰਧਾਵਾ ਕਰਨਗੇ।ਇਸ ਕਾਰਜ ਲਈ ਸਕੂਲ ਦੇ ਅਧਿਆਪਕ ਤੇ ਪ੍ਰਬੰਧਕ ਕਾਰਜਸ਼ੀਲ ਹਨ। ਉਹਨਾਂ ਇਲਾਕਾ ਨਿਵਾਸੀਆਂ ਨੂੰਇਸ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ।
