ਫਰਿਸ਼ਤੇ ਸਕੀਮ ਤਹਿਤ ਅਸੀਂ ਰਲ-ਮਿਲ ਕੇ ਕੀਮਤੀ ਜਾਨਾਂ ਬਚਾ ਸਕਦੇ ਹਾਂ : ਡਾ. ਜਸਪ੍ਰੀਤ ਕੌਰ

ਨਵਾਂਸ਼ਹਿਰ, 11 ਜਨਵਰੀ ( ਹਰਪਾਲ ਲਾਡਾ ): ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿਚ ਫਰਿਸ਼ਤੇ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੁਰਘਟਨਾਵਾਂ ਵਿਚ ਜ਼ਖ਼ਮੀ ਮਰੀਜ਼ਾਂ ਨੂੰ ਮੁਫ਼ਤ ਅਤੇ ਸਮੇਂ ਸਿਰ ਇਲਾਜ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਜਨਵਰੀ 2024 ਤੋਂ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਪੰਜਾਬ ਰਾਜ ਦੀ ਹੱਦ ਅੰਦਰ ਸੜਕ ਦੁਰਘਟਨਾ ਵਿੱਚ ਜ਼ਖ਼ਮੀ ਕਿਸੇ ਵੀ ਮਰੀਜ਼ ਨੂੰ ਸੂਚੀ ਵੱਧ ਹਸਪਤਾਲਾਂ ਵਿਖੇ ਮੁਫਤ ਇਲਾਜ ਮੁਹਈਆ ਕਰਾਉਣ ਦੀ ਸੁਵਿਧਾ ਉਪਲਬੱਧ ਹੈ।
ਇਸ ਦੇ ਨਾਲ ਹੀ ਆਮ ਜਨਤਾ ਨੂੰ ਸੜਕ ਦੁਰਘਟਨਾਵਾਂ ਵਿਚ ਜ਼ਖ਼ਮੀ ਮਰੀਜ਼ਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਹ ਨਿਯਮ ਬਣਾਇਆ ਗਿਆ ਹੈ ਕਿ ਜੋ ਵਿਅਕਤੀ ਸੜਕ ਦੁਰਘਟਨਾ ਵਿਚ ਜ਼ਖ਼ਮੀ ਮਰੀਜ਼ ਦੀ ਮਦਦ ਕਰਦਾ ਹੈ ਉਸ ਨੂੰ ਕਿਸੇ ਕਾਨੂੰਨੀ ਕਾਰਵਾਈ ਜਾਂ ਕਿਸੇ ਹੋਰ ਔਕੜ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਨਾਲ ਹੀ ਉਸ ਨੂੰ ਫਰਿਸ਼ਤੇ ਦੇ ਤੌਰ ‘ਤੇ ਸਰਕਾਰ ਵੱਲੋਂ ਨਗਦ ਇਨਾਮ ਨਾਲ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਕੀਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਹਸਪਤਾਲ, ਸਾਰੇ ਸਬ ਡਵੀਜ਼ਨਲ ਹਸਪਤਾਲ, ਸੀ. ਐਚ. ਸੀ ਪੱਧਰ ਦੇ ਸਰਕਾਰੀ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲ ਵੀ ਸੂਚੀਬੱਧ ਹਨ ।


ਇਸ ਮੌਕੇ ਪ੍ਰੋਗਰਾਮ ਅਫ਼ਸਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਪਾਲ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਜਸਵਿੰਦਰ ਸਿੰਘ, ਡਾ. ਗੁਰਿੰਦਰਜੀਤ ਸਿੰਘ, ਡਾ. ਜਤਿੰਦਰ ਸਿੰਘ, ਡਾ. ਸੋਨੀਆ, ਡਾ. ਗੀਤਾਂਜਲੀ, ਡਾ. ਚਰਨਜੀਤ ਕੁਮਾਰ, ਨੀਰਜ ਕੁਮਾਰ ਜ਼ਿਲ੍ਹਾ ਅੰਕੜਾ ਵਿਸ਼ਲੇਸ਼ਕ, ਦੀਪਕ ਕੁਮਾਰ ਸਹਾਇਕ ,ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦੇ ਤੇ ਸਿਹਤ ਵਿਭਾਗ ਦੇ ਅਧਿਕਾਰੀਆ ਤੇ ਕਰਮਚਾਰੀਆਂ ਵੱਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।
