ਪੰਜਾਬ

ਸਿੱਖਿਆ ਖੇਤਰ ਨੂੰ ਬੁਲੰਦੀਆਂ ਵੱਲ ਲਿਜਾ ਰਹੀ ਹੈ ਪੰਜਾਬ ਸਰਕਾਰ : ਲਲਿਤ ਮੋਹਨ ਪਾਠਕ ਬੱਲੂ

ਨਵਾਂਸ਼ਹਿਰ, 9 ਅਪ੍ਰੈਲ ( ਹਰਪਾਲ ਲਾਡਾ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਵਿੱਢੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਕੀਤੇ ਵਿਕਾਸ ਕਾਰਜਾਂ ਲੋਕ ਅਰਪਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਹੋਰ ਹੋਣ ਵਾਲੇ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਨਵਾਂਸ਼ਹਿਰ ਦੇ 7 ਪ੍ਰਾਇਮਰੀ ਸਕੂਲਾਂ ਵਿਚ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਜਾਡਲਾ ਵਿਖੇ ਚਾਰਦੀਵਾਰੀ, ਕਲਾਸ ਰੂਮ ਅਤੇ ਪਖਾਨਾ, ਤਾਜੋਵਾਲ ਸਕੂਲ ਵਿਖੇ ਚਾਰਦੀਵਾਰੀ, ਮੀਰਪੁਰ ਜੱਟਾਂ ਸਕੂਲ ਵਿਖੇ ਚਾਰਦੀਵਾਰੀ, ਕਲਾਸ ਰੂਮ ਤੇ ਪਖਾਨਾ, ਬੈਂਸ ਸਕੂਲ ਵਿਚ ਕਲਾਸ ਰੂਮ, ਕਾਹਮਾ ਸਕੂਲ ਵਿਖੇ ਨਵੀਂ ਇਮਾਰਤ ਅਤੇ ਮੰਗੂਵਾਲ ਤੇ ਨੌਰਾ ਸਕੂਲ ਵਿਖੇ ਚਾਰਦੀਵਾਰੀਆਂ ਲੋਕ ਅਰਪਿਤ ਕੀਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪਰੰਤੂ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਗਿਣਤੀ ਵਿਚ ਵੱਡਾ ਇਜ਼ਾਫਾ ਹੋਇਆ ਹੈ।

ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਡਾ. ਕਮਲਜੀਤ ਲਾਲ ਐਮ.ਸੀ, ਬਲਵਿੰਦਰ ਕੁਮਾਰ ਐਮ.ਸੀ, ਡਾ. ਜਸਵਿੰਦਰ ਸਿੰਘ ਸੰਧੂ ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਨਵਾਂ ਸ਼ਹਿਰ ਤੋਂ ਇਲਾਵਾ ਸਬੰਧਿਤ ਇਲਾਕਿਆਂ ਦੇ ਮੋਹਤਬਰ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page