ਡੀਐਚਓ ਵੱਲੋਂ ਸਕੂਲਾਂ ਵਿੱਚ ਮਿਡ-ਡੇਅ ਮੀਲ ਦਾ ਨਿਰੀਖਣ

ਹੁਸ਼ਿਆਰਪੁਰ 9 ਅਪ੍ਰੈਲ 2025 ( ਹਰਪਾਲ ਲਾਡਾ ): ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਵੱਲੋਂ ਬੀਤੇ ਦਿਨੀ ਸ਼ਹਿਰ ਹੁਸ਼ਿਆਰਪੁਰ ਦੇ ਨੇੜਲੇ ਪਿੰਡਾਂ ਵਿੱਚ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਲਈ ਬਣ ਰਹੇ ਮਿਡ-ਡੇ-ਮੀਲ ਦਾ ਜਾਇਜ਼ਾ ਲਿਆ ਗਿਆ ਅਤੇ ਖਾਣਾ ਤਿਆਰ ਕਰਨ ਸਮੇਂ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤੇ ਜਾਣ ਬਾਰੇ ਜਾਗਰੂਕ ਕੀਤਾ ਗਿਆ।
ਉਹਨਾਂ ਮਿਡ-ਡੇ-ਮੀਲ ਤਿਆਰ ਕਰਨ ਵਾਲੀਆਂ ਵਰਕਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਭੋਜਨ ਤਿਆਰ ਕਰਨ ਵਾਲੀ ਜਗ੍ਹਾ ਦੀ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਸਤਹਾਂ ਨੂੰ ਸਾਫ ਕਰਨ ਅਤੇ ਭਾਂਡਿਆਂ ਨੂੰ ਪੂੰਝਣ ਲਈ ਸਾਫ ਅਤੇ ਵੱਖਰੇ ਡਸਟਰਾਂ ਦੀ ਵਰਤੋਂ ਕੀਤੀ ਜਾਵੇ। ਭੋਜਨ ਦੀ ਰਹਿੰਦ-ਖੂੰਹਦ ਲਈ ਵੱਖਰੇ ਅਤੇ ਢੱਕੇ ਹੋਏ ਡਸਟਬਿਨ ਦੀ ਵਰਤੋਂ ਕੀਤੀ ਜਾਵੇ।


ਸਾਰੀਆਂ ਖਾਣ-ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਭੋਜਨ ਨੂੰ ਸੰਭਾਲਣ ਤੋਂ ਪਹਿਲਾਂ ਅਤੇ ਬਾਅਦ ਵਿੱਚ, ਟਾਇਲਟ ਦੀ ਵਰਤੋਂ ਕਰਨ ਤੋਂ ਬਾਅਦ ਅਤੇ ਖੰਘਣ, ਛਿੱਕਣ ਆਦਿ ਤੋਂ ਬਾਅਦ ਹੱਥ ਜਰੂਰ ਧੋਤੇ ਜਾਣ। ਉਹਨਾਂ ਹੱਥਾਂ ਦੀ ਸਾਫ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣ ਤੇ ਜ਼ੋਰ ਦਿੱਤਾ। ਉਹਨਾਂ

ਮਿਡ-ਡੇ-ਮੀਲ ਤਿਆਰ ਕਰਨ ਲਈ ਐੱਫਐਸਐਸਏਆਈ ਦੇ ਨਿਯਮਾਂ ਦੀ ਪਾਲਣਾ ਲਈ ਜਰੂਰ ਕਰਨ ਦੇ ਨਿਰਦੇਸ਼ ਦਿੱਤੇ।
ਡਾ. ਜਤਿੰਦਰ ਭਾਟੀਆ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤਮੰਦ ਤੰਦਰੁਸਤ ਜਿੰਦਗੀ ਲਈ ਜਰੂਰੀ ਹੈ ਕਿ ਉਹ ਆਪਣੀ ਅਤੇ ਆ