Hoshairpur

ਡਾ. ਅੰਬੇਡਕਰ ਨੇ ਜਗਾਈ ਸਮਾਜ ‘ਚ ਸਦਭਾਵਨਾ, ਸਮਾਨਤਾ ਤੇ ਸਮਾਜਿਕ ਨਿਆਂ ਦੀ ਅਲਖ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 14 ਅਪ੍ਰੈਲ ( ਹਰਪਾਲ ਲਾਡਾ ): ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜੈਯੰਤੀ ਮੌਕੇ ਸਥਾਨਕ ਬੱਸ ਸਟੈਂਡ ਨੇੜੇ ਅੰਬੇਡਕਰ ਚੌਕ ਵਿਖੇ ਸਥਿਤ ਬਾਬਾ ਸਾਹਿਬ ਦੀ ਮੂਰਤੀ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਤੋਂ ਇਲਾਵਾ ਵੱਡੀ ਸੰਖਿਆ ਵਿਚ ਪਤਵੰਤੇ ਮੌਜੂਦ ਸਨ।


ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਵਿੱਚ ਸਦਭਾਵਨਾ, ਸਮਾਨਤਾ ਅਤੇ ਸਮਾਜਿਕ ਨਿਆਂ ਦੀ ਜੋ ਅਲਖ ਜਗਾਈ , ਉਹ ਅੱਜ ਵੀ ਪ੍ਰਸੰਗਿਕ ਹੈ। ਭਾਰਤੀ ਸੰਵਿਧਾਨ ਦਾ ਖਰੜਾ ਤਿਆਰ ਕਰਕੇ, ਉਨ੍ਹਾਂ ਨੇ ਨਾ ਸਿਰਫ਼ ਦੇਸ਼ ਨੂੰ ਦਿਸ਼ਾ ਦਿੱਤੀ ਸਗੋਂ ਕਮਜ਼ੋਰ, ਦਲਿਤ ਅਤੇ ਪਛੜੇ ਵਰਗਾਂ ਨੂੰ ਅਧਿਕਾਰ ਪ੍ਰਦਾਨ ਕਰਨ ਲਈ ਵੀ ਕੰਮ ਕੀਤਾ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਸਮਾਜ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਸਾਨੂੰ ਅੱਜ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਡਾ. ਅੰਬੇਡਕਰ ਦੇ ਦਿਖਾਏ ਮਾਰਗ ‘ਤੇ ਚੱਲ ਕੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਨਿਆਂ ਦੀ ਭਾਵਨਾ ਨੂੰ ਮਜ਼ਬੂਤ ਕਰਾਂਗੇ।


ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਮੈਂਬਰ ਗਊਸੇਵਾ ਕਮਿਸ਼ਨ ਜਸਪਾਲ ਸਿੰਘ ਚੇਚੀ, ਵਾਈਸ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਹਰਮਿੰਦਰ ਸਿੰਘ ਬਖਸ਼ੀ, ਪ੍ਰਧਾਨ ਬੁੱਧੀਜੀਵੀ ਸੈੱਲ ਸਤਵੰਤ ਸਿੰਘ ਸਿਆਣ, ਹਰਿੰਦਰ ਸਿੰਘ, ਬਲਾਕ ਪ੍ਰਧਾਨ ਜਸਪਾਲ ਸੁਮਨ, ਕੌਂਸਲਰ ਮੁਕੇਸ਼ ਮੱਲ, ਮਹਿਲਾ ਵਿੰਗ ਦੀ ਪ੍ਰਧਾਨ ਮਨਜੋਤ ਕੌਰ, ਮਨਜੀਤ ਸਿੰਘ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page