Hoshairpur

ਜ਼ਿਲ੍ਹਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ‘ਤੇ ਲੱਗੀ ਪੂਰਨ ਪਾਬੰਦੀ

ਹੁਸ਼ਿਆਰਪੁਰ, 12 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ, ਇਕਤਰਫਾ ਪਾਸ ਕੀਤਾ ਗਿਆ ਹੈ ਅਤੇ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ ਲਾਅ ਇੰਨਫੋਰਮੈਂਟ ਏਜੰਸੀ ਜਿਵੇਂ ਕਿ ਪੁਲਿਸ, ਪੈਰਾ ਮਿਲਟਰੀ, ਏਅਰ ਫੋਰਸ ਅਤੇ ਹੋਰ ਸੁਰੱਖਿਆ ਏਜੰਸੀਆਂ ‘ਤੇ ਲਾਗੂ ਨਹੀਂ ਹੋਵੇਗਾ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ, ਹਵਾਬਾਜ਼ੀ ਮੰਤਰਾਲੇ ਵਲੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ‘ਮੌਕ ਡਰਿੱਲ’ ਕੀਤੀਆਂ ਜਾ ਰਹੀਆਂ ਹਨ।

ਅਜਿਹਾ ਧਿਆਨ ਵਿਚ ਆਇਆ ਹੈ ਕਿ ਹਮਲਾ ਡਰੋਨ ਰਾਹੀਂ ਵੀ ਹੋ ਸਕਦਾ ਹੈ ਅਤੇ ਆਮ ਜਨਤਾ ਵਲੋਂ ਡਰੋਨ ਉਡਾਉਣ ‘ਤੇ ਪਬਲਿਕ ਵਿਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਆਦੇਸ਼ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button

You cannot copy content of this page