ਜ਼ਿਲ੍ਹੇ ‘ਚ ਵਿਆਹ/ਧਾਰਮਿਕ ਸਮਾਗਮਾਂ ਤੇ ਪ੍ਰੋਗਰਾਮਾਂ ‘ਚ ਬਿਨਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ ਦੇ ਹੁਕਮ

ਸ਼ਹੀਦ ਭਗਤ ਸਿੰਘ ਨਗਰ: 12 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀ ਹਦੂਦ ਅੰਦਰ ਵਿਆਹ/ਧਾਰਮਿਕ ਸਮਾਗਮਾਂ ਜਾਂ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਤੋਂ ਡਰੋਨ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲਾ ਮੈਜਿਸਟਰੇਟ ਅੰਕੁਰਜੀਤ ਸਿੰਘ ਵਲੋੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਤਹਿਤ ਜਾਰੀ ਹੁਕਮਾਂ ਅਨੁਸਾਰ ਪਿਛਲੇ ਦਿਨੀਂ ਰਾਜ ਦੇ ਸਰਹੱਦੀ ਜ਼ਿਲਿਆਂ ਵਿਚ ਸਮਾਜ ਵਿਰੋਧੀ ਅਨਸਰਾਂ ਵਲੋੰ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਿਸਦੇ ਮੱਦੇਨਜ਼ਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਹ ਹੁਕਮ ਜਾਰੀ ਕੀਤੇ ਗਏ।


ਜਿਲਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਹ ਹੁਕਮ 12 ਜੁਲਾਈ 2025 ਤੱਕ ਲਾਗੂ ਰਹਿਣਗੇ।
