2016 ਬੈਚ ਦੀ ਪੀ.ਸੀ.ਐਸ. ਅਧਿਕਾਰੀ ਅਨਮਜਯੋਤ ਕੌਰ ਨੇ ਐਸ.ਡੀ.ਐਮ. ਨਵਾਂਸ਼ਹਿਰ ਵਜੋਂ ਅਹੁਦਾ ਸੰਭਾਲਿਆ

ਸ਼ਹੀਦ ਭਗਤ ਸਿੰਘ ਨਗਰ, 12 ਮਈ ( ਹਰਪਾਲ ਲਾਡਾ ): 2016 ਬੈਚ ਦੇ ਪੰਜਾਬ ਸਿਵਲ ਸੇਵਾਵਾਂ ਅਧਿਕਾਰੀ ਅਨਮਜਯੋਤ ਕੌਰ ਨੇ ਸੋਮਵਾਰ ਨੂੰ ਇੱਥੇ ਸਬ-ਡਵੀਜ਼ਨਲ ਮੈਜਿਸਟਰੇਟ ਨਵਾਂਸ਼ਹਿਰ ਵਜੋਂ ਅਹੁਦਾ ਸੰਭਾਲਿਆ।
ਅਹੁਦਾ ਸੰਭਾਲ਼ਦਿਆਂ ਐਸ.ਡੀ.ਐਮ. ਅਨਮਜਯੋਤ ਕੌਰ ਨੇ ਕਿਹਾ ਕਿ ਨਿਰਧਾਰਤ ਸਮੇਂ ਵਿੱਚ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ ।


ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ-ਨਾਲ ਲੋਕ ਮਸਲਿਆਂ ਦੇ ਢੁਕਵੇਂ ਨਿਪਟਾਰੇ ਨੂੰ ਵੀ ਪਹਿਲ ਦੇ ਆਧਾਰ ‘ਤੇ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਹਿਤਾਂ ਮੱਦੇਨਜ਼ਰ ਵਿਕਾਸ ਕਾਰਜਾਂ ਨੂੰ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਨਮਜਯੋਤ ਕੌਰ ਬਤੌਰ ਐਸ.ਡੀ.ਐਮ. ਜੈਤੋ, ਐਸ.ਡੀ.ਐਮ. ਖਡੂਰ ਸਾਹਿਬ, ਅਸਟੇਟ ਅਫਸਰ ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ।