ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਸਕੂਲ ਰਜਿਸਟਰਡ ਕਰਵਾਉਣਾ ਲਾਜਮੀ : ਜਿਲ੍ਹਾ ਪ੍ਰੋਗਰਾਮ ਅਫਸਰ

ਸ਼ਹੀਦ ਭਗਤ ਸਿੰਘ ਨਗਰ, 13 ਮਈ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਇਲਡ ਹੁੱਡ ਕੇਅਰ ਅਤੇ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹਨਾਂ ਹਦਾਇਤਾਂ ਦੇ ਸਨਮੁਖ ਪੰਜਾਬ ਰਾਜ ਵਿੱਚ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਲਈ ਈ.ਸੀ.ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟਰੇਸ਼ਨ ਕਰਨੀਆਂ ਲਾਜਮੀ ਹਨ। ਇਸ ਸਬੰਧੀ ਸ਼੍ਰੀ ਜਗਰੂਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜਿਨਾਂ ਸਕੂਲਾਂ ਵੱਲੋਂ ਹੁਣ ਤੱਕ ਵੀ ਆਪਣੇ ਸਕੂਲ ਦੀ ਰਜਿਸਟਰੇਸ਼ਨ ਵਿਭਾਗ ਨਾਲ ਨਹੀਂ ਕਰਵਾਈ ਗਈ ਹੈ।


ਉਨਾਂ ਲਈ 20 ਮਈ ਤੱਕ ਆਪਣੇ ਸਕੂਲਾਂ ਦੀ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਵਿਭਾਗ ਦੀ ਵੈਬਸਾਈਟ ਤੇ ਵਧੇਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਹ ਰਜਿਸਟਰੇਸ਼ਨ ਦਫਤਰ ਜ਼ਿਲਾ ਪ੍ਰੋਗਰਾਮ ਅਫਸਰ ਕਮਰਾ ਨੰਬਰ 309 ਦੂਜੀ ਮੰਜ਼ਿਲ ਬੀ ਬਲੋਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂ ਸ਼ਹਿਰ ਵਿਖੇ ਹੋਵੇਗੀ। ਇਸ ਸਬੰਧੀ ਜਿੰਨਾ ਪ੍ਰਾਈਵੇਟ ਸਕੂਲਾਂ ਵੱਲੋਂ ਨਿਸ਼ਚਿਤ ਸਮੇਂ ਵਿੱਚ ਰਜਿਸਟਰੇਸ਼ਨ ਨਹੀਂ ਕਰਵਾਈ ਜਾਂਦੀ ਹੈ ਤਾਂ ਵਿਭਾਗੀ ਹਦਾਇਤਾਂ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।
