Hoshairpur

17 ਮਈ ਨੂੰ ਜਲਾਲਪੁਰ ‘ਚ ਹੋਵੇਗਾ ਨਸ਼ਾ ਮੁਕਤੀ ਯਾਤਰਾ ਸਬੰਧੀ ਸੂਬਾ ਪੱਧਰੀ ਸਮਾਗਮ

ਹੁਸ਼ਿਆਰਪੁਰ, 14 ਮਈ ( ਹਰਪਾਲ ਲਾਡਾ ) :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਇਤਿਹਾਸਕ ਪਹਿਲ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ 17 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਟਾਂਡਾ ਦੇ ਪਿੰਡ ਜਲਾਲਪੁਰ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ।
       

ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨਾਲ ਜੁੜੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 17 ਮਈ ਨੂੰ ਸਵੇਰੇ 11 ਵਜੇ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਚ ਲੋਕਾਂ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਹਦਾਇਤ ਕੀਤੀ ਕਿ ਤਿਆਰੀਆਂ ਵਿਚ ਕੋਈ ਕਮੀ ਨਾ ਛੱਡੀ ਜਾਵੇ।


ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਆਰ.ਟੀ.ਓ ਸੰਜੀਵ ਕੁਮਾਰ, ਐਸ.ਪੀ ਮੇਜਰ ਸਿੰਘ, ਐਸ.ਪੀ ਨਵਨੀਤ ਕੌਰ ਗਿੱਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page