ਪੰਜਾਬ

ਜ਼ਿਲਾ ਮੈਜਿਸਟ੍ਰੇਟ ਵੱਲੋਂ ਬਿਨਾਂ ਸੁਪਰ ਐਸ ਐਮ ਐਸ ਲੱਗੀਆਂ ਕੰਬਾਈਨਾਂ ਚਲਾਉਣ ‘ਤੇ ਪਾਬੰਦੀ

ਨਵਾਂਸ਼ਹਿਰ, 14 ਸਤੰਬਰ ( ਹਰਪਾਲ ਲਾਡਾ ): ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਝੋਨੇ ਦੀ ਕਟਾਈ ਲਈ ਬਿਨਾਂ ਸੁਪਰ ਐਸ.ਐਮ.ਐਸ ਲੱਗੀਆਂ ਕੰਬਾਈਨਾਂ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੰਬਾਈਨ ਚਲਾਉਂਦੇ ਸਮੇਂ ਸੁਪਰ ਐਸ. ਐਮ. ਐਸ. ਦੇ ਪੱਖੇ ਲਾਜ਼ਮੀ ਤੌਰ ‘ਤੇ ਚੱਲਦੇ ਰੱਖੇ ਜਾਣੇ ਹਨ। ਕੰਬਾਈਨ ਮਾਲਕਾਂ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਨਹੀਂ ਕੀਤੀ ਜਾਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਰਹਿੰਦ, ਪਰਾਲ਼ੀ ਕਾਂ ਨਾੜ ਨੂੰ ਸਾੜਨ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ, ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਖ਼ੇਤਾਂ ਵਿਚ ਅੱਗ ਨਾ ਲਾਈ ਜਾਵੇ ਜਿਸ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕੇ।

ਜਾਰੀ ਹੁਕਮਾਂ ਅਨੁਸਾਰ ਅਕਸਰ ਝੋਨੇ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ, ਕਿਸਾਨਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜਿਮੀਦਾਰਾਂ ਵੱਲੋਂ ਜਦੋਂ ਵੀ ਕੰਬਾਇਨ ਉਪਲਬੱਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇ ਉਸ ਵੇਲੇ ਰਾਤ ਹੋਵੇ। ਇਸ ਤਰ੍ਹਾਂ ਜਿਮੀਦਾਰਾਂ ਵੱਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ। ਅਜਿਹੇ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿਮੀਦਾਰਾਂ ਨੂੰ ਅੋਕੜ ਪੇਸ਼ ਆਉਂਦੀ ਹੈ ਜਿਸਦੇ ਮੱਦੇਨਜ਼ਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਾਰੇ ਕੰਬਾਇਨ ਮਾਲਕ, ਜਿਮੀਦਾਰਾਂ/ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਕਰਨ ਸਮੇਂ ਕੰਬਾਇਨਾਂ ਦੇ ਸੁਪਰ ਐਸ.ਐਮ.ਐਸ. ਵਿੱਚ ਉਪਲੱਬਧ ਪੱਖਿਆ ਨੂੰ ਚਾਲੂ ਹਾਲਤ ਵਿੱਚ ਰੱਖਿਆ ਜਾਵੇਗਾ ਅਤੇ ਬਿਨ੍ਹਾਂ ਸੁਪਰ ਐਸ.ਐਮ.ਐਸ. ਲੱਗੀਆਂ ਕੰਬਾਇਨਾ ਚਲਾਉਣ ਤੇ ਪੂਰਨ ਰੋਕ ਰਹੇਗੀ।

ਇਸੇ ਤਰ੍ਹਾਂ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਲਾਉਣ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਮਨੁੱਖੀ ਸਿਹਤ ‘ਤੇ ਬੁਰਾ ਅਸਰ ਪੈਣ ਦੇ ਨਾਲ-ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਲੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਰਹੇਗੀ। ਇਹ ਹੁਕਮ 14 ਨਵੰਬਰ 2025 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button

You cannot copy content of this page