ਪਿੰਡ ਜਲਾਲਪੁਰ ਤੇ ਆਸਪਾਸ ਦੇ ਇਲਾਕੇ ‘ਚ ਡਰੋਨ ਉਡਾਉਣ ‘ਤੇ ਪਾਬੰਦੀ

ਹੁਸ਼ਿਆਰਪੁਰ, 16 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਮਈ ਨੂੰ ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਦੇ ਆਲੇ-ਦੁਆਲੇ ਦੇ ਏਰੀਏ ਵਿਚ ਬਿਨਾਂ ਮਨਜ਼ੂਰੀ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਦੇ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਕੱਲ੍ਹ 17 ਮਈ 2025 ਨੂੰ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਣ ਲਈ ਸਚਿਨ ਪੈਲੇਸ, ਤਹਿਸੀਲ ਟਾਂਡਾ, ਹੁਸ਼ਿਆਰਪੁਰ ਵਿਖੇ ਪਹੁੰਚ ਰਹੇ ਹਨ।


ਇਸ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਆਮਦ ਵਾਲੀ ਜਗ੍ਹਾਂ (ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ) ਦੇ ਆਲੇ-ਦੁਆਲੇ ਦੇ ਏਰੀਆ ਵਿਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ।
