ਪੰਜਾਬ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਹੀਦ ਭਗਤ ਸਿੰਘ ਨਗਰ, 16 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।
ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੇਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ‘ਤੇ ਵੀ ਲਾਗੂ ਹੋਣਗੇ। ਇਹ ਹੁਕਮ 14 ਜੁਲਾਈ, 2025 ਤੱਕ ਲਾਗੂ ਰਹੇਗਾ।
