ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਹੁਸ਼ਿਆਰਪੁਰ, 23 ਮਈ ( ਹਰਪਾਲ ਲਾਡਾ ): ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 29 ਮਈ 2025 ਤੋਂ 10 ਜੂਨ 2025 ਤੱਕ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਚ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਪ੍ਰੀਖਿਆ ਕੇਂਦਰ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।


ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰ ਦੇ ਇਰਦ-ਗਿਰਦ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿਚ ਵਿਘਨ ਪੈ ਸਕਦਾ ਹੈ ਅਤੇ ਟ੍ਰੈਫਿਕ ਦੀ ਸਮੱਸਿਆ ਵੀ ਹੋ ਸਕਦੀ ਹੈ।

ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਲਗਾਈ ਜਾਣੀ ਜ਼ਰੂਰੀ ਹੈ।