Hoshairpur

ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ

ਹੁਸ਼ਿਆਰਪੁਰ, 23 ਮਈ ( ਹਰਪਾਲ ਲਾਡਾ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣ ਰਹੇ ਹਨ।
     

ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਪੰਡੋਰੀ ਮਹਿਤਮਾ, ਤਾਰਾਗੜ੍ਹ ਅਤੇ ਤਲਵੰਡੀ ਕਾਨੂੰਗੋਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਅਹਿਰਾਣਾ ਕਲਾਂ, ਖਨੋੜਾ ਅਤੇ ਅਹਿਰਾਣਾ ਖੁਰਦ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ।
   

ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭੱਜਲ, ਪੁਰਖੋਵਾਲ ਅਤੇ ਪਾਰੋਵਾਲ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਢੋਲਣਵਾਲ, ਸ਼ੇਰਗੜ੍ਹ ਅਤੇ ਕਿਲਾ ਬਰੂਨ ‘ਚ ਰੈਲੀਆਂ ਕੀਤੀਆਂ।
ਇਸੇ ਤਰ੍ਹਾਂ ਉੜਮੁੜ ਟਾਂਡਾ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਫੌਜੀ ਕਲੋਨੀ, ਗਿੱਲ ਅਤੇ ਟਾਂਡਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ। ਦਸੂਹਾ ਵਿੱਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮੋਰੀਆ, ਥਿਆੜਾ ਅਤੇ ਪੱਸੀ ਕੰਢੀ ਵਿੱਚ ਨਸ਼ਾ ਵਿਰੋਧੀ ਯਾਤਰਾਵਾਂ ਦਾ ਆਯੋਜਨ ਕੀਤਾ। ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਬਰਨਾਲਾ, ਸੁੰਦਰਪੁਰ ਅਤੇ ਸਿੰਘਪੁਰ ਵਿਚ ਰੈਲੀ ਦੀ ਅਗਵਾਈ ਕੀਤੀ।

ਇਸ ਮੁਹਿੰਮ ਦੌਰਾਨ ਜਨਤਕ ਨੁਮਾਇੰਦਿਆਂ ਨੇ ਨਾਗਰਿਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤ ਪੰਜਾਬ ਹੀ ਇਕ ਰੋਸ਼ਨ ਭਵਿੱਖ ਦੀ ਨੀਂਹ ਰੱਖੇਗਾ। ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਅਤੇ ਆਮ ਲੋਕਾਂ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਜਨ ਪ੍ਰਤੀਨਿਧੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ਲਈ ਦ੍ਰਿੜ ਸੰਕਲਪ ਲੈਣ। ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page