Hoshairpur

ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ਇੰਡਸਟ੍ਰੀਅਲ ਅਸਟੇਟ ‘ਚ 1.61 ਕਰੋੜ ਦੀ ਲਾਗਤ ਨਾਲ ਬੁਨਿਆਦੀ ਸਹੂਲਤਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 23 ਮਈ ( ਹਰਪਾਲ ਲਾਡਾ ): ਪੰਜਾਬ ਸਰਕਾਰ ਦੀ ਉਦਯੋਗਿਕ ਤਰੱਕੀ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਅਣਥੱਕ ਯਤਨਾਂ ਸਦਕਾ ਇੰਡਸਟ੍ਰੀਅਲ ਅਸਟੇਟ, ਹੁਸ਼ਿਆਰਪੁਰ ਵਿਚ ਲੰਬੇ ਸਮੇਂ ਤੋਂ ਲਟਕ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਸਾਲ 1962-63 ਵਿਚ ਪੰਜਾਬ ਸਰਕਾਰ ਦੇ ਉਦਯੋਗ ਵਿਭਾਗ ਵੱਲੋਂ 27 ਏਕੜ ਜ਼ਮੀਨ ‘ਤੇ ਸਥਾਪਿਤ ਇਸ ਉਦਯੋਗਿਕ ਅਸਟੇਟ ਵਿਚ ਕੁੱਲ 76 ਉਦਯੋਗਿਕ ਪਲਾਟ ਹਨ। ਹਾਲਾਂਕਿ, ਇਲਾਕੇ ਵਿਚ ਸੜਕਾਂ, ਪਾਣੀ ਦੀ ਸਪਲਾਈ, ਸੀਵਰੇਜ ਸਿਸਟਮ ਅਤੇ ਸਟਰੀਟ ਲਾਈਟਾਂ ਵਰਗੇ ਬੁਨਿਆਦੀ ਢਾਂਚੇ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿਚ ਸਨ, ਜਿਸ ਕਾਰਨ ਉੱਦਮੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਸ ਉਦਯੋਗਿਕ ਅਸਟੇਟ 1.61 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਸੜਕ ਨਿਰਮਾਣ ‘ਤੇ 82 ਲੱਖ ਰੁਪਏ, ਪਾਣੀ ਸਪਲਾਈ ਅਤੇ ਸੀਵਰੇਜ ਪ੍ਰਣਾਲੀ ‘ਤੇ 71 ਲੱਖ ਰੁਪਏ ਅਤੇ ਸਟਰੀਟ ਲਾਈਟ ਪ੍ਰਣਾਲੀ ‘ਤੇ 8 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਕੰਮ ਦੇ ਪੂਰਾ ਹੋਣ ਨਾਲ ਨਾ ਸਿਰਫ਼ ਉਦਯੋਗਪਤੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਸਗੋਂ ਉਦਯੋਗਿਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ ਅਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ।

ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿਚ ਹੁਸ਼ਿਆਰਪੁਰ ਦੇ ਹੋਰ ਉਦਯੋਗਿਕ ਖੇਤਰਾਂ ਵਿਚ ਵੀ ਇਸੇ ਤਰ੍ਹਾਂ ਦੇ ਵਿਕਾਸ ਕਾਰਜ ਯਕੀਨੀ ਬਣਾਏ ਜਾਣਗੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮਨਮੀਤ ਕੌਰ ਤੁਲੀ, ਸਤਵੰਤ ਸਿੰਘ ਸਿਆਣ, ਹਰਭਗਤ ਸਿੰਘ ਤੁਲੀ, ਅਮਰਜੀਤ ਸ਼ਰਮਾ, ਬਹਾਦਰ ਸਿੰਘ ਸੁਨੇਤ, ਕਮਲਜੀਤ ਸਿੰਘ ਕਾਰਜਕਾਰੀ ਪੀ.ਐਸ.ਆਈ.ਈ.ਸੀ, ਅਰੁਣ ਕੁਮਾਰ ਜੀ.ਐਮ ਇੰਡਸਟ੍ਰੀਜ਼, ਸੁਮੀਰ ਵਿਜ, ਮਦਨ ਮੋਹਨ ਅਗਰਵਾਲ, ਅਮਰਜੀਤ ਸਿੰਘ ਅਤੇ ਹੋਰ ਉਦਯੋਗਪਤੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page