Hoshairpur

ਤੰਬਾਕੂ ਸੇਵਨ ਸਿਹਤ ਲਈ ਬਹੁਤ ਘਾਤਕ : ਡਾ.ਸੰਦੀਪ ਡਮਾਣਾ

ਸੀ.ਐਚ.ਸੀ ਹਾਰਟਾ ਬਡਲਾ ( ਹਰਪਾਲ ਲਾਡਾ ) : ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਹਾਰਟਾ ਬਡਲਾ ਵਿਖੇ “ਵਿਸ਼ਵ ਨੋ ਤੰਬਾਕੂ ਦਿਵਸ”ਮਨਾਇਅ ਗਿਆ।

ਤੰਬਾਕੂ ਦੇ ਸੇਵਨ ਨਾਲ ਸਿਹਤ ਉਪਰ ਪੈਂਦੇ ਦੁਸ਼-ਪ੍ਰਭਾਵਾਂ ਬਾਰੇ ਦੱਸਦਿਆਂ ਐਮ.ੳ ਡੈਂਟਲ ਡਾ.ਸੰਦੀਪ ਡਮਾਣਾ ਨੇ ਕਿਹਾ ਕਿ ‘ਵਿਸ਼ਵ ਨੋ ਤੰਬਾਕੂ ਦਿਵਸ” ਹਰ ਸਾਲ 31 ਮਈ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਅਤੇ ਤੰਬਾਕੂ ਉਤਪਾਦਾਂ ਦੇ ਨੁਕਸਾਨ ਬਾਰੇ ਜਾਰੂਕ ਕਰਨਾ ਅਤੇ ਉਨਾਂ ਨੂੰ ਤੰਬਾਕੂ ਛੱਡਣ ਲਈ ਪ੍ਰਰਿਤ ਕਰਨਾ ਹੈ।ਇਹ ਦਿਨ ਵਿਸ਼ਵ ਸਿਹਤ ਸੰਗਠਨ ਵਲੋਂ 1987 ਵਿੱਚ ਸ਼ੁਰੂ ਕੀਤਾ ਗਿਆ ਸੀ।

ਇਹ ਦਿਵਸ ਸਾਨੂੰ ਯਾਦ ਦਿਲਾਉਂਦਾ ਹੈ ਕਿ ਸਿਹਤ ਸਭ ਤੋਂ ਵੱਡਾ ਖਜ਼ਾਨਾ ਹੈ। ਉਨਾਂ ਦੱਸਿਆ ਕਿ ਤੰਬਾਕੂ ਵਿੱਚ ਅਨੇਕਾਂ ਕਿਸਮ ਦੇ ਖਤਰਨਾਕ ਤੱਤ ਹੁੰਦੇ ਹਨ, ਜਿਹੜੇ ਕੈਂਸਰ ਦਾ ਮੁੱਖ ਕਾਰਨ ਬਣਦੇ ਹਨ। ਤੰਬਾਕੂ ਦੇ ਸੇਵਨ ਨਾਲ ਦਿਲ ਦੀਆਂ ਬੀਮਾਰੀਆਂ ਜਿਵੇਂ ਬੱਲਡ-ਪ੍ਰੈਸ਼ਰ, ਹਾਰਟ ਅਟੈਕ ਅਤੇ ਸਟ੍ਰੋਕ (ਅਧਰੰਗ) ਹੋਣ ਦਾ ਖਤਰਾ ਬਹੁਤ ਵੱਧ ਜਾਂਦਾ ਹੈ ਅਤੇ 90 ਫੀਸਦੀ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ ਹੈ।

ਇਸ ਲਈ ਬਹੁਤ ਜਰੂਰੀ ਹੈ ਕਿ ਤੰਬਾਕੂ ਜਾਂ ਇਸ ਤੋਂ ਬਣੇ ਪਦਾਰਥਾਂ ਦਾ ਸੇਵਨ ਨਾ ਕੀਤਾ ਜਾਵੇ ਨਾਲ ਹੀ ਦੂਸਰਿਆਂ ਨੂੰ ਤੰਬਾਕੂ ਦੇ ਦੁਸ਼ਟ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।ਉਨਾਂ ਕਿਹਾ ਕਿ ਸਾਨੂੰ ਆਪਣੀ ਅਤੇ ਆਉਣ ਵਾਲੀ ਪੀੜ੍ਹੀ ਦੀ ਸਿਹਤ ਸੰਭਾਲ ਲਈ ਤੰਬਾਕੂ ਅਤੇ ਇਸ ਨਾਲ ਹੋਰ ਸੰਬਧਤ ਨਸ਼ਿਆ ਦਾ ਪੂਰੀ ਤਰਾਂ ਨਾਲ ਤਿਆਗ ਕਰਨਾ ਚਾਹੀਦਾ ਹੈ ਕਿਉਂ ਜੋ ਇੱਕ ਸਿਗਰਟ/ਬੀੜੀ ਪੀਣ ਨਾਲ ਸਾਡੀ ਜਿੰਦਗੀ ਦਾ ਇੱਕ ਮਿੰਟ ਘਟਦਾ ਹੈ।

ਉਨਾਂ ਕਿਹਾ ਕਿ ਉਹ ਪਹਿਲਾਂ ਖੁਦ ਆਪਣੀ ਆਤਮ-ਸ਼ਕਤੀ ਦੀ ਸਹਾਇਤਾ ਨਾਲ ਨਸ਼ਿਆ ਦਾ ਤਿਆਗ ਕਰਨ ਅਤੇ ਜੇਕਰ ਕਿਸੇ ਦਾ ਕੋਈ ਰਿਸ਼ਤੇਦਾਰ ਜਾਂ ਮਿੱਤਰ ਤੰਬਾਕੂ ਜਾਂ ਹੋਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਦੀ ਆਦਤ ਛਡਵਾਉਣ ਵਿੱਚ ਮਦਦ ਕਰਨ।ਇਸ ਦੌਰਾਨ ਹਾਜ਼ਰੀਨ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਦੂਜਿਆਂ ਨੂੰ ਸੁਚੇਤ ਕਰਨ ਸੰਬਧੀ ਇੱਕ ਸੰਹੁ ਚੁਕਾਈ ਗਈ।“ਆਓ,ਅਸੀਂ ਤੰਬਾਕੂ ਤੋਂ ਦੂਰ ਰਹਿ ਕੇ ਆਪਣੇ ਤੇ ਆਪਣੇ ਪਰਿਵਾਰ ਦੀ ਸਿਹਤ ਦੀ ਰੱਖਿਆ ਕਰੀੲ”।

Related Articles

Leave a Reply

Your email address will not be published. Required fields are marked *

Back to top button

You cannot copy content of this page