Hoshairpur

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦੇ ਮੱਕੜ੍ਹ ਜਾਲ ਵਿੱਚ ਫਸ ਚੁੱਕੇ ਨੌਜਵਾਨ ਨੂੰ ਕੱਢਣ ਦੀ ਸਖ਼ਤ ਲੋੜ ਹੈ : ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ 1 ਜੂਨ : ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਾਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਦੇ ਲਈ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨ ਵਰਗ ਨੂੰ ਇਸ ਵੇਲੇ ਕੱਢਣ ਦੀ ਬਹੁਤ ਹੀ ਸਖ਼ਤ ਲੋੜ ਹੈ।

ਨੌਜਵਾਨਾ ਨੂੰ ਨਸ਼ਿਆਂ ਦੇ ਲਾਉਣ ਵਾਲੇ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ,ਉਹਨਾ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹਨਾਂ ਦਾ ਸਾਡੇ ਵਲੋਂ ਨਸ਼ਾ ਛੱਡਣ ਦੀ ਦਵਾਈ ਦਾ ਕੋਰਸ ਕਰਵਾਇਆ ਜਾ ਰਿਹਾ ਹੈ। ਉਹਨਾਂ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਬਣੀਆਂ ਜਥੇਬੰਦੀਆਂ ਸਮਾਜਸੇਵੀ ਜਥੇਬੰਦੀਆਂ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਤਮਾਮ ਲੋਕ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਆਪਣਾ ਯੋਗਦਾਨ ਜਰੂਰ ਪਾਉਣ ਤਾਂ ਕਿ ਕਿਸੇ ਦੀ ਜ਼ਿੰਦਗੀ ਬਚ ਸਕੇ ਉਹਨਾਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਅੱਜ ਦੇ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਥਾਂ ਤੇ ਖੇਡ ਦੇ ਮੈਦਾਨ ਵੱਲ ਤੋਰਿਆ ਜਾਵੇ ਤਾਂ ਬਹੁਤ ਹੀ ਵਧੀਆ ਹੋਵੇਗਾ ਉਹਨਾ ਕਿਹਾ ਕਿ ਆਉ ਰਲਕੇ ਆਪਾ ਇੱਕਠੇ ਹੋ ਕੇ ਨਸ਼ਿਆਂ ਦੇ ਕੋਹੜ ਨੂੰ ਜੜ ਤੋਂ ਖਤਮ ਕਰੀਏ।

ਉਹਨਾਂ ਆਖਿਆ ਕਿ ਨਸ਼ਿਆਂ ਦੀ ਅੱਗ ਨੇ ਬਹੁਤ ਸਾਰੇ ਘਰ ਉਜਾੜ ਦਿੱਤੇ ਹਨ, ਮਾਂਵਾਂ ਵਿਲਕ ਰਹੀਆਂ ਹਨ ਅਤੇ 25-30 ਸਾਲ ਦੀਆਂ ਕੁੜੀਆਂ ਚਿੱਟੇ ਕਾਰਨ ਵਿਧਵਾ ਹੋ ਰਹੀਆਂ ਹਨ ਅਤੇ ਬੱਚੇ ਰੁਲ ਰਹੇ ਹਨ। ਉਹਨਾ ਕਿਹਾ ਕਿ ਜਿਸ ਘਰ ਵਿੱਚ ਨਸ਼ੇ ਵੜ ਜਾਂਦੇ ਹਨ, ਉਹ ਘਰ ਆਰਥਿਕ ਪੱਧਰ ‘ਤੇ ਤਾਂ ਕਮਜ਼ੋਰ ਹੋ ਜਾਦਾ ਹੈ,ਅਤੇ ਨਾਲ ਹੀ ਬਿਮਾਰੀ ਅਤੇ ਹੋਰ ਅਪਰਾਧਿਕ ਮਾਮਲਿਆਂ ‘ਵਿੱਚ ਨਸ਼ੇ ਦੇ ਕਾਰਣ ਹੋਈਆਂ ਉਲਝਣਾ ਕਾਰਨ ਇਕ ਹੱਸਦਾ ਵੱਸਦਾ ਘਰ ਬਰਬਾਦ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਮਾਪੇ ਸੁਚੇਤ ਰਹਿਣ ਅਤੇ ਬੱਚਿਆਂ ਵੱਲੋਂ ਖਾਂਦੀਆਂ ਜਾਂਦੀਆਂ ਟਾਫੀਆਂ ਤੋਂ ਲੈਕੇ ਹਰੇਕ ਖਾਣ ਪੀਣ ਵਾਲੀ ਵਸਤੂ ਦਾ ਧਿਆਨ ਰੱਖਣ ਅਤੇ ਖਾਸ ਤੌਰ ‘ਤੇ ਬੱਚਿਆਂ ਦੀ ਸੰਗਤ ਦਾ ਵੀ ਖਿਆਲ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਸਾਰਾ ਪਿੰਡ ਸੁਚੇਤ ਹੋਵੇਗਾ ਤਾਂ ਨਸ਼ਾ ਪਿੰਡ ਵਿੱਚ ਦਾਖਲ ਹੀ ਨਹੀਂ ਹੋਵੇਗਾ ਉਹਨਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਇਸ ਲੜਾਈ ਨੂੰ ਜਿੱਤਣ ਲਈ ਸਾਨੂੰ ਇੱਕਜੁੱਟ ਹੋਣਾ ਪਵੇਗਾ ਤਾਂ ਹੀ ਅਸੀਂ ਇਸ ਬੁਰਾਈ ਦਾ ਜੜ੍ਹ ਤੋਂ ਖਾਤਮਾ ਕਰ ਸਕਦੇ ਹਾਂ । ਉਹਨਾਂ ਕਿਹਾ ਕੀ ਨਸ਼ਾ ਛੱਡਣ ਵਾਲੇ ਵਿਅਕਤੀ ਸਾਡੇ ਨਾਲ ਸਾਡੇ ਨੰਬਰ 9501965267 ਤੇ ਸੰਪਰਕ ਕਰ ਸਕਦੇ ਹਨ ! ਇਸ ਮੌਕੇ ਹੋਰਨਾਂ ਤੋ ਇਲਾਵਾ ਸੁਖਵਿੰਦਰ ਸਿੰਘ ਅਸਲਾਮਾਬਾਦ, ਰੋਨੀ ਪਾਬਲਾ, ਤਜਿੰਦਰ ਸਿੰਘ ਪਾਬਲਾ, ਫੂਲ ਸਿੰਘ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ ।

Related Articles

Leave a Reply

Your email address will not be published. Required fields are marked *

Back to top button

You cannot copy content of this page