Hoshairpur

ਸੂਬੇ ‘ਚ ਪਾਰਦਰਸ਼ਤਾ, ਵਿਕਾਸ ਤੇ ਲੋਕ ਭਲਾਈ ਦੀ ਭਾਵਨਾ ਨਾਲ ਹੋ ਰਹੇ ਹਨ ਕਾਰਜ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਜੂਨ : ( ਹਰਪਾਲ ਲਾਡਾ ): ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 30 ਦੇ ਲਕਸ਼ਮੀ ਐਨਕਲੇਵ ਵਿਚ ਨਵੇਂ ਲਗਾਏ ਗਏ ਟਿਊਬਵੈੱਲ ਦਾ ਅਧਿਕਾਰਤ ਤੌਰ ‘ਤੇ ਉਦਘਾਟਨ ਕੀਤਾ। ਇਹ ਟਿਊਬਵੈੱਲ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਹੈ ਅਤੇ ਇਹ ਲਕਸ਼ਮੀ ਐਨਕਲੇਵ ਅਤੇ ਬੰਸੀ ਨਗਰ ਦੇ ਸੈਂਕੜੇ ਪਰਿਵਾਰਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਨਿਯਮਿਤ ਸਪਲਾਈ ਯਕੀਨੀ ਬਣਾਏਗਾ।

ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਹ ਟਿਊਬਵੈੱਲ ਇਸ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਸੀ, ਜਿਸ ਨੂੰ ਨਗਰ ਨਿਗਮ ਨੇ ਗੰਭੀਰਤਾ ਨਾਲ ਲਿਆ ਅਤੇ ਇਸ ਨੂੰ ਹੱਲ ਕਰਨ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਵੀ ਇਸੇ ਤਰ੍ਹਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਪਾਰਦਰਸ਼ਤਾ, ਵਿਕਾਸ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਪਾਣੀ, ਸੜਕਾਂ, ਸੀਵਰੇਜ ਅਤੇ ਸਫ਼ਾਈ ਵਰਗੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਸਥਾਨਕ ਕੌਂਸਲਰ ਵਿਕਾਸ ਗਿੱਲ, ਆਰ.ਟੀ.ਆਈ ਅਵੇਰਨੈੱਸ ਫੋਰਮ ਦੇ ਚੇਅਰਮੈਨ ਰਾਜੀਵ ਵਸ਼ਿਸ਼ਟ, ਸਤੀਸ਼ ਨਈਅਰ, ਅਸ਼ੋਕ ਸ਼ਰਮਾ, ਪ੍ਰਯਾਗਦੀਪ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page