ਸਿਹਤ ਵਿਭਾਗ ਵਲੋਂ ਪੀ.ਆਰ.ਟੀ ਸੀ ਜਹਾਨ ਖੇਲਾਂ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸੀ.ਐਚ.ਸੀ ਹਾਰਟਾ ਬਡਲਾ ( ਹਰਪਾਲ ਲਾਡਾ ): ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਤੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਪੀ.ਆਰ.ਟੀ ਸੀ ਜਹਾਨ ਖੇਲਾਂ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਗਿਆ ਜਿਸ ਵਿੱਚ ਵਿਭਾਗ ਦੇ ਕਰਮਚਾਰੀਆਂ ਵਲੋਂ ਨਵੇਂ ਭਰਤੀ ਹੋਏ ਪੁਲਿਸ ਕਾਂਸਟੇਬਲਾਂ ਨੂੰ ਡੇਂਗੂ, ਟੀ.ਬੀ ਅਤੇ ਹਾਈਪਰਟੈਨਸ਼ਨ ਵਰਗੀਆਂ ਬੀਮਾਰੀਆਂ ਸੰਬੰਧੀ ਜਾਗਰੂਕ ਕੀਤਾ ਗਿਆ।ਇਸ ਵਿਸ਼ੇਸ਼ ਤੇ ਮੌਕੇ ਕਮਾਂਡਰ ਮਨਦੀਪ ਸਿੰਘ, ਡਾ.ਸੌਰਵ, ਸੀ.ਐਚ.ੳ ਗਗਨਦੀਪ ਕੌਰ, ਨਵਦੀਪ ਕੌਰ, ਮ.ਪ.ਹ.ਵ(ਮੇਲ)ਰਾਜੇਸ਼ ਕੁਮਾਰ,ਐਲ.ਐਚ.ਵੀ ਸੰਤੋਸ਼ ਕੁਮਾਰੀ, ਅਤੇ ਆਸ਼ਾ ਵਰਕਰ ਪਰਮਜੀਤ ਕੌਰ ਹਾਜ਼ਰ ਸਨ।
ਹਾਈਪਰਟੈਨਸ਼ਨ ਜਿਸ ਨੂੰ “ਸਾਈਲੈਂਟ ਕਿੱਲਰ” ਵੀ ਕਿਹਾ ਜਾਂਦਾ ਹੈ ਸੀ.ਐਚ.ੳ ਨਵਦੀਪ ਕੋਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਦੋਂ ਲਹੂ ਦੀਆਂ ਨਾੜੀਆਂ ਵਿੱਚ ਲਹੂ ਆਮ ਨਾਲੋਂ ਜਿਆਦਾ ਦਬਾਅ ਨਾਲ ਸੰਚਾਰਿਤ ਹੁੰਦਾ ਹੈ ਤਾਂ ਉਸ ਨੂੰ ਹਾਈ ਬੱਲਡ ਪ੍ਰੈਸ਼ਰ ਜਾਂ ਹਾਈਪਰਟੈਂਸ਼ਨ ਕਹਿੰਦੇ ਹਨ। ਉਨਾਂ ਦੱਸਿਆ ਕਿ ਸਾਡੀ ਬਦਲਦੀ ਹੋਈ ਜੀਵਨ ਸ਼ੈਲੀ ਵੀ ਕਿਸੇ ਹੱਦ ਤੱਕ ਇਸ ਬੀਮਾਰੀ ਨੂੰ ਵਧਾਉਣ ਵਿੱਚ ਵਾਧਾ ਕਰ ਰਹੀ ਹੈ। ਉਨਾਂ ਕਿਹਾ ਕਿ ਜੇ ਹਾਈ ਬੀ.ਪੀ ਤੇ ਕੰਟਰੋਲ ਨਹੀਂ ਕੀਤਾ ਜਾਂਦਾ ਤਾਂ ਇਸ ਨਾਲ ਸਰੀਰ ਦੇ ਦੂਜੇ ਅੰਗਾਂ ਜਿਵੇਂ ਦਿਮਾਗ,ਗੁਰਦੇ ਅਤੇ ਅੱਖਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।ਉਨਾਂ ਕਿਹਾ ਕਿ ਲਗਾਤਾਰ ਰਹਿੰਦਾ ਹਾਈ ਬੀ.ਪੀ ਜੀਵਨ ਲਈ ਘਾਤਕ ਹੋ ਸਕਦਾ ਹੈ ਅਤੇ ਇਸ ਨਾਲ ਦਿਲ ਦੀਆਂ ਬੀਮਾਰੀਆਂ,ਲਕਵਾ,ਸ਼ੂਗਰ,ਗੁਰਦੇ ਆਦਿ ਦੇ ਰੋਗ ਹੋ ਸਕਦੇ ਹਨ।


ਇਸ ਲਈ ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪ ਕੇ ਅਤੇ ਇਸ ਨੂੰ ਕੰਟਰੋਲ ਰੱਖ ਕੇ ਅਸੀਂ ਕੁੱਝ ਹੱਦ ਤੱਕ ਇਨਾਂ ਬੀਮਾਰੀਆਂ ਤੋਂ ਆਪਣੇ ਜੀਵਨ ਨੂੰ ਬੱਚਾ ਸਕਦੇ ਹਨ। ਹਾਈਪਰਟੈਂਸ਼ਨ ਤੋਂ ਬਚਾਅ ਲਈ ਸਾਨੂੰ ਸਹਿਤਮੰਦ ਜੀਵਨ ਸ਼ੈਲੀ ਜੀਉਣ, ਸਰੀਰਕ ਕਸਰਤ, ਸਹੀ ਪੋਸ਼ਨ ਅਤੇ ਨਸ਼ਆਿਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ 30 ਸਾਲ ਅਤੇ ਇਸ ਤੋਂ ਉਪਰ ਦੀ ਉਮਰ ਦੇ ਸਾਰੇ ਵਿਅਕਤੀਆਂ ਨੂੰ ਸਾਲ ਵਿੱਚ ਘੱਟੋ ਘੱਟ ਇੱਕ ਵਾਰ ਜ਼ਰੂਰ ਆਪਣੇ ਬੀ.ਪੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਸ ਮੌਕੇ ਟੀ.ਬੀ ਦੀ ਬੀਮਾਰੀ ਬਾਰੇ ਜਾਗਰੂਕ ਕਰਦਿਆਂ ਨੇ ਸੀ.ਐਚ.ੳ ਗਗਨਦੀਪ ਕੌਰ ਦੱਸਿਆ ਕਿ ਤਪਦਿਕ ਜਾਂ ਟੀ.ਬੀ. (ਟਿਊਬਰਕੁਲੋਸਿਸ) ਇਕ ਛੂਤ ਦੀ ਬਿਮਾਰੀ ਹੈ ਜੋ ‘ਮਾਈਕੋਬੈਕਟੀਰੀਅਮ ਟਿਊਬਰਕੁਲੋਸਿਸ’ ਨਾਮੀ ਬੈਕਟੀਰੀਆ ਕਾਰਨ ਹੁੰਦੀ ਹੈ। ਇਹ ਬੈਕਟੀਰੀਆ ਆਮ ਤੌਰ ‘ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦਾ ਹੈ, ਪਰ ਸਰੀਰ ਦੇ ਹੋਰ ਹਿੱਸਿਆਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ, ਜਿਵੇਂ ਕਿ ਹੱਡੀਆਂ, ਪਾਚਣ ਪ੍ਰਣਾਲੀ, ਨੋਡਸ ਆਦਿ । ਇਹ ਬਿਮਾਰੀ ਆਮ ਤੌਰ ‘ਤੇ ਹਵਾ ਰਾਹੀਂ ਫੈਲਦੀ ਹੈ। ਜਦੋਂ ਕੋਈ ਵਿਅਕਤੀ ਖੰਘਦਾ ਜਾਂ ਛਿੱਕਦਾ ਹੈ ਤਾਂ ਬੈਕਟੀਰੀਆ ਦੂਜੇ ਵਿਅਕਤੀ ਦੁਆਰਾ ਸਾਹ ਲੈਣ ‘ਤੇ ਸਰੀਰ ‘ਚ ਜਾ ਸਕਦੇ ਹਨ। ਇਸ ਲਈ ਇਹ ਬਿਮਾਰੀ ਖ਼ਾਸ ਤੌਰ ‘ਤੇ ਜਨਤਕ ਥਾਵਾਂ ‘ਤੇ ਬਹੁਤ ਜ਼ਿਆਦਾ ਫੈਲਦੀ ਹੈ ਜਿੱਥੇ ਲੋਕਾਂ ਦੀ ਭੀੜ ਹੁੰਦੀ ਹੈ।
ਉਨਾਂ ਦੱਸਿਆ ਕਿ ਟੀ.ਬੀ. ਦੇ ਲੱਛਣਾਂ ‘ਚ ਖੰਘ, ਬੁਖ਼ਾਰ, ਰਾਤ ਨੂੰ ਪਸੀਨਾ ਆਉਣਾ, ਤੇਜ਼ੀ ਨਾਲ ਭਾਰ ਘਟਣਾ ਤੇ ਸਰੀਰ ‘ਚ ਥਕਾਵਟ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਖੰਘ-ਜਿਹੜੀ ਪਿਛਲੇ ਕੁਝ ਹਫ਼ਤਿਆਂ ਤੋਂ ਜਾਰੀ ਰਹਿੰਦੀ ਹੈ ਤੇ ਕਈ ਵਾਰ ਖੂਨ ਵਾਲੀ ਖੰਘ ਵੀ ਹੋ ਸਕਦੀ ਹੈ। ਜੇਕਰ ਕਿਸੇ ਨੂੰ ਟੀ.ਬੀ ਦੇ ਲੱਛਣ ਨਜ਼ਰ ਆਉਣ ਤਾਂ ਉਹ ਆਪਣਾ ਟੀ.ਬੀ ਦਾ ਟੈਸਟ ਜ਼ਰੂਰ ਕਰਵਾਏ ਤਾਂ ਜੋ ਸਮੇਂ ਸਿਰ ਇਸ ਬੀਮਾਰੀ ਦਾ ਇਲਾਜ ਹੋ ਸਕੇ। ਉਨਾਂ ਦੱਸਿਆ ਕਿ ਟੀ.ਬੀ ਹੁਣ ਲਾਇਲਾਜ ਬੀਮਾਰੀ ਨਹੀਂ ਹੈ ਅਤੇ ਇਸਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ, ਇਸ ਲਈ ਮਰੀਜ਼ ਨੂੰ ਹੁਣ ਘਬਰਾਉਣ ਦੀ ਲੋੜ ਨਹੀ ਹੈ।ਉਨਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵਲੋਂ 100 ਦਿਨਾਂ ਟੀ.ਬੀ ਕੰਪੇਨ ਵੀ ਚਲਾਈ ਜਾ ਰਹੀ ਜਿਸ ਤਹਿਤ ਲੋਕਾਂ ਦੀ ਜਾਂਚ ਮੁਫਤ ਕੀਤੀ ਜਾ ਰਹੀ ਹੈ ਅਤੇ ਸ਼ਕੀ ਪਾਏ ਗਏ ਮਰੀਜ਼ਾਂ ਦਾ ਟੈਸਟ, ਐਕਸਰੇ ਅਤੇ ਇਲਾਜ ਮੁਫਤ ਕੀਤਾ ਜਾਵੇਗਾ।
ਇਸ ਮੌਕੇ ਮਲਟੀ ਪਰਪਜ਼ ਹੈਲਥ ਵਰਕਰ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਮਲੇਰੀਆਂ ਅਤੇ ਡੇਂਗੂ ਦਾ ਸੀਜਨ ਚੱਲ ਰਿਹਾ ਹੈ।ਇਸ ਲਈ ਸਾਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।ਉਨਾਂ ਡੇਂਗੂ ਬਾਰੇ ਦੱਸਿਆ ਕਿ ਡੇਂਗੂ ਇੱਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ “ਮਾਦਾ ਏਡੀਜ਼ ਅਜਿਪਟੀ” ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ, ਖੁੱਲ੍ਹੇ ਅਤੇ ਖੜ੍ਹੇ ਪਾਣੀ ਦੇ ਸੋਮਆਿਂ ਵਿੱਚ ਪੈਦਾ ਹੁੰਦਾ ਹੈ। ਡੇਂਗੂ ਦਾ ਮੱਛਰ ਸਵੇਰੇ ਅਤੇ ਸ਼ਾਮ ਵੇਲੇ ਕੱਟਦਾ ਹੈ। ਉਨਾਂ ਕਿਹਾ ਕਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਜਰੂਰੀ ਹੈ ਕੀ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਿਆ ਜਾਵੇ। ਜੇਕਰ ਆਮ ਲੋਕ ਇਸ ਬੀਮਾਰੀ ਦੇ ਫੈਲਣ ਦੇ ਕਾਰਨਾਂ, ਬਚਾਅ ਸੰਬੰਧੀ ਸਾਵਧਾਨੀਆਂ ਅਤੇ ਇਸ ਦੇ ਲੱਛਣਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਹੋਣਗੇ ਤੱਦ ਹੀ ਅਸੀਂ ਡੇਂਗੂ ਦਾ ਖਾਤਮਾ ਕਰ ਸਕਦੇ ਹਾਂ।ਲੱਛਣਾ ਸੰਬੰਧੀ ਉਨਾਂ ਦੱਸਿਆ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਤੇਜ਼ ਬੁਖਾਰ,ਸਿਰ ਦਰਦ,ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ,ਥਕਾਵਟ ਮਹਿਸੂਸ ਹੋਣੀ, ਚਮੜੀ ਤੇ ਦਾਣੇ ਅਤੇ ਹਾਲਾਤ ਖਰਾਬ ਹੋਣ ਤੇ ਨੱਕ,ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵੱਗਣਾ ਆਦਿ ਹਨ।ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਦੌਰਾਨ ਇਹ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਆਪ