HoshairpurLife Style

ਲੂ (ਗਰਮੀ) ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਕੀਤੀ ਗਈ ਐਡਵਾਜ਼ਰੀ ਜਾਰੀ

ਹੁਸ਼ਿਆਰਪੁਰ 10 ਜੂਨ 2025 ( ਹਰਪਾਲ ਲਾਡਾ ) : ਗਰਮੀ ਦੇ ਮੌਸਮ ਵਿੱਚ ਵੱਧਦੇ ਤਾਪਮਾਨ ਕਾਰਣ ਗਰਮੀ ਤੋੰ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਲੂ ਲੱਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕਰਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਲੋਕਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ ਹੈ।

ਸਿਵਲ ਸਰਜਨ ਨੇ ਕਿਹਾ ਕਿ ਗਰਮੀ ਨਾਲ ਸੰਬੰਧਤ ਬੀਮਾਰੀਆਂ ਉਸ ਸਥਿਤੀ ਨੂੰ ਕਹਿੰਦੇ ਹਨ ਜਦੋਂ ਤੁਹਾਡਾ ਸ਼ਰੀਰ ਜਿਆਦਾ ਤਾਪਮਾਨ ਵਾਲੇ ਵਾਤਾਵਰਣ ਦੇ ਸੰਪਰਕ ਵਿੱਚ ਆਉਂਦਾ ਹੈ ਅਤੇ ਖੁਦ ਨੂੰ ਠੰਡਾ ਕਰਨ ਲਈ ਆਮ ਰੂਪ ਵਿੱਚ ਪ੍ਰਤੀਕਿਰਿਆ ਨਹੀਂ ਕਰ ਪਾਉੰਦਾ। ਇਸ ਸਥਿਤੀ ਵਿੱਚ ਸਭ ਤੋਂ ਗੰਭੀਰ ਸਥਿਤੀ ਨੂੰ ਲੂ ਲੱਗਣਾ (ਹੀਟ ਸਟਰੋਕ) ਕਹਿੰਦੇ ਹਨ, ਜਿਸ ਦੇ ਲੱਛਣ ਹਨ- ਸਰੀਰ ਦਾ ਤਾਪਮਾਨ 40° C/140°F ਤੋਂ ਉੱਪਰ ਹੋਣਾ, ਬੇਹੋਸ਼ੀ/ਮਾਨਸਿਕ ਘਬਰਾਹਟ/ਭ੍ਰਮ ਦੀ ਸਥਿਤੀ ਹੋਣੀ, ਚੱਕਰ ਆਉਣੇ, ਚਮੜੀ ਦਾ ਖੁਸ਼ਕ ਅਤੇ ਲਾਲ ਹੋਣਾ, ਬਹੁਤ ਕਮਜ਼ੋਰੀ ਹੋਣਾ, ਬਹੁਤ ਤੇਜ ਸਿਰ ਦਰਦ, ਪਸੀਨਾ ਆਉਣਾ ਬੰਦ ਹੋਣਾ, ਉਲਟੀ ਆਉਣਾ ਆਦਿ ਸ਼ਾਮਿਲ ਹਨ। ਇਸ ਸਥਿਤੀ ਵਿੱਚ ਮਰੀਜ ਨੂੰ ਤੁਰੰਤ ਛਾਂ ਵਾਲੀ ਠੰਡੀ ਜਗ੍ਹਾ ਤੇ ਪਹੁੰਚਾਇਆ ਜਾਵੇ, ਪ੍ਰਾਥਮਿਕ ਉਪਚਾਰ ਜਿਵੇਂ ਕਿ ਕੱਪੜੇ ਢਿੱਲੇ ਕਰਨੇ ਤੇ ਘੱਟ ਕਰਨੇ, ਠੰਡੇ ਪਾਣੀ ਨਾਲ ਸਪ੍ਰੇ ਕਰਨਾ, ਬਰਫ/ ਠੰਡੇ ਪਾਣੀ ਨਾਲ ਗਿੱਲੇ ਕੀਤੇ ਤੋਲੀਏ/ਕੱਪੜੇ ਨਾਲ ਸਰੀਰ ਨੂੰ ਠੰਡਾ ਕਰਨਾ, ਸਿਰ, ਗਰਦਨ, ਬਗਲਾਂ, ਪੇਟ ਅਤੇ ਪੱਟਾਂ ਦੇ ਵਿੱਚ ਵਾਲੀ ਜਗ੍ਹਾ ਤੇ ਪੱਖਾ ਪੱਖਾ ਝੱਲਣਾ ਆਦਿ ਉਪਰਾਲੇ ਕੀਤੇ ਜਾਣ ਅਤੇ ਜੇਕਰ ਵਿਅਕਤੀ ਹੋਸ਼ ਵਿੱਚ ਹੈ ਤਾਂ ਓਆਰਐਸ ਕੋਲ ਜਾਂ ਠੰਡਾ ਪਾਣੀ ਥੋੜਾ ਥੋੜਾ ਪੀਣ ਲਈ ਦਿੱਤੇ ਜਾਣ ਅਗਲੇ ਇਲਾਜ ਲਈ ਮਰੀਜ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਉਣਾ ਬਹੁਤ ਜਰੂਰੀ ਹੈ ਤਾਂ ਜੋ ਸਹੀ ਤਰ੍ਹਾਂ ਨਾਲ ਇਲਾਜ ਕਰਕੇ ਮਰੀਜ ਦੀ ਜਾਨ ਬਚਾਈ ਜਾ ਸਕੇ। ਜੇਕਰ ਹੋ ਸਕੇ ਤਾਂ ਮਰੀਜ ਨੂੰ ਵਾਤਾਨੂਕੁਲਿਤ ਵਾਹਨ ਵਿੱਚ ਹੀ ਹਸਪਤਾਲ ਲਿਜਾਇਆ ਜਾਵੇ। ਜੇਕਰ ਮਰੀਜ ਨੂੰ ਹਸਪਤਾਲ ਪਹੁੰਚਾਉਣ ਵਿੱਚ ਦੇਰੀ ਹੋ ਜਾਏ ਤਾਂ ਸਥਿਤੀ ਜੋਖਿਮ ਭਰੀ ਹੋ ਸਕਦੀ ਹੈ।

ਸਿਵਲ ਸਰਜਨ ਨੇ ਕਿਹਾ ਕਿ ਲੂ ਅਤੇ ਗਰਮੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਾਓ ਲਈ ਹੇਠ ਲਿਖੀਆਂ ਸਾਵਧਾਨੀਆਂ ਵਰਤੀਆਂ ਜਾਣ:-

● ਵਧੇਰੇ ਗਰਮੀ ਵਾਲੇ ਦਿਨਾਂ ਵਿੱਚ ਸੂਤੀ ਅਤੇ ਹਲਕੇ ਰੰਗਾਂ ਦੇ ਅਤੇ ਢਿੱਲੇ ਕੱਪੜੇ ਪਾਓ ਜੋ ਕਿ ਪਸੀਨਾ ਲਿਆ ਕੇ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦ ਕਰਦੇ ਹਨ ਅਤੇ ਘੱਟ ਗਰਮੀ ਸੋਖਦੇ ਹਨ।

● ਕੜਕਦੀ ਧੁੱਪ ਵਿੱਚ ਕੰਮ ਕਰਨ/ਕਸਰਤ ਕਰਨ/ਖੇਡਣ ਤੋਂ ਬਚੋ।

● ਦੁਪਹਿਰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਾਹਰ ਧੁੱਪ ਵਿੱਚ ਨਾ ਨਿਕਲੋ।

● ਸਿੱਧੀ ਧੁੱਪ ਤੋਂ ਬਚਣ ਲਈ ਛਤਰੀ, ਟੋਪੀ, ਤੌਲੀਆ ਜਾਂ ਦੁਪੱਟਾ ਆਦਿ ਵਰਤੋ।

● ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ, ਸੰਤਰਾ, ਮੌਸਮੀ, ਖੀਰੇ ਟਮਾਟਰ ਆਦਿ ਖਾਓ, ਜਿਨਾਂ ਵਿੱਚ ਪਾਣੀ ਦੀ ਮਾਤਰਾ ਜਿਆਦਾ ਹੁੰਦੀ ਹੈ।

● ਪਾਣੀ ਦੀ ਬੋਤਲ ਨਾਲ ਲੈ ਕੇ ਚੱਲੋ ਅਤੇ ਥੋੜੇ ਥੋੜੇ ਸਮੇਂ ਬਾਅਦ ਪਾਣੀ ਪੀਂਦੇ ਰਹੋ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਦਾ ਸੇਵਨ ਕਰੋ।

● ਸ਼ਰਾਬ, ਚਾਹ, ਕਾਫੀ, ਸੋਫਟ ਅਤੇ ਕਾਰਬੋਨੇਟਿਡ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿੱਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ।

● ਲੰਬੇ ਸਮੇਂ ਤੱਕ ਧੁੱਪ ਵਿੱਚ ਖੜ੍ਹੇ ਵਾਹਨਾਂ ਵਿੱਚ ਬੈਠਣ ਸਮੇਂ ਸਾਵਧਾਨੀ ਵਰਤੋ।

ਖਾਸ ਤੌਰ ਤੇ ਨਵਜੰਮੇ ਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਜੋ ਸਰੀਰਕ ਤੌਰ ‘ਤੇ ਬਿਮਾਰ ਹਨ, ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ, ਅਨਿਯੰਤ੍ਰਿਤ ਸ਼ੂਗਰ ਦੇ ਮਰੀਜ਼ਾ ਜਾਂ ਧੁੱਪ ਵਿੱਚ ਕੰਮ ਕਰਨ ਵਾਲੇ ਮਜਦੂਰ, ਖਿਡਾਰੀ ਆਦਿ ਨੂੰ ਇਸ ਸੰਬੰਧੀ ਵਧੇਰੇ ਸਚੇਤ ਰਹਿਣ ਅਤੇ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page