ਪੰਜਾਬ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਪਿੰਡ ਪੰਨੀਵਾਲਾ ‘ਚ ਕਰੀਬ 2.32 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ ( ਹਰਪਾਲ ਲਾਡਾ ): ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ ਵਿਖੇ ਕਰੀਬ 2.32 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦਾ ਦੀ ਸ਼ੁਰੂਆਤ ਕਰਵਾਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਨੀਵਾਲਾ ਫੱਤਾ ਮੰਡੀ ਵਿੱਚ ਅੱਜ ਫਲਡ ਲਾਈਟਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 4 ਨਵੇਂ ਬਸ ਸਟੈਂਡਾ ਦੀ ਉਸਾਰੀ, ਚੌਂਕ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ ਪਾਈਪਲਾਈਨ, ਚੌਂਕ ਵਿੱਚ ਫੱਲਡ ਲਾਈਟ, ਬਸ ਸਟੈਂਡ ਵਿੱਚ ਇੰਟਰਲਾੱਕ, ਛੱਪੜ ਆਦਿ ਦੇ ਕੰਮ ਮੁਕਮੰਲ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਵਾਟਰ ਵਰਕਸ ਦੀ ਪਾਈਪ, ਪਿੰਡ ਵਿੱਚ ਲਾਈਬਰੇਰੀ ਅਤੇ ਪੰਚਾਇਤ ਘਰ ਲਈ ਫੰਡ ਆ ਗਏ ਹਨ। ਇਸ ਤੋਂ ਇਲਾਵਾ ਅੱਗੇ ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਪੱਕੇ ਖਾਲਾ ਦੀ ਉਸਾਰੀ , ਪਲੇਅ ਗਰਾਉਂਡ ਦੀ ਉਸਾਰੀ, ਪੰਨੀਵਾਲਾ ਤੋਂ ਡਿੱਪਾਵਾਲੀ ਸੜਕ ਅਤੇ ਮੰਡੀ ਵਿੱਚ ਸ਼ੈੱਡ ਦੀ ਉਸਾਰੀ ਦੇ ਕੰਮ ਪਾਸ ਹੋ ਗਏ ਹਨ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਐਸ.ਡੀ.ਐਮ ਜਗਰਾਜ ਸਿੰਘ ਕਾਹਲੋਂ, ਬੀਡੀਪੀਓ ਰਾਕੇਸ਼ ਬਿਸ਼ਨੋਈ, ਐਸ.ਐਚ.ਓ ਹਰਪ੍ਰੀਤ ਕੌਰ ਕਬਰਵਾਲਾ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page