Hoshairpur

ਵਿਆਹ ਮੌਕੇ ਲੜਕੀ ਦੀ ਉਮਰ 18 ਅਤੇ ਲੜਕੇ ਦੀ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ

ਹੁਸ਼ਿਆਰਪੁਰ, 25 ਦਸੰਬਰ ( ਹਰਪਾਲ ਲਾਡਾ ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਜਿਵੇਂ ਕਿ ਗ੍ਰਾਮ ਪੰਚਾਇਤ ਬੱਸੀ ਕਾਸੋ, ਗ੍ਰਾਮ ਪੰਚਾਇਤ ਚੱਕ ਗੁੱਜਰਾਂ, ਗ੍ਰਾਮ ਪੰਚਾਇਤ ਘਾਸੀਪੁਰ ਗ੍ਰਾਮ ਪੰਚਾਇਤ ਗੀਗਨਵਾਲ, ਗ੍ਰਾਮ ਪੰਚਾਇਤ ਬੱਡਲਾ, ਗ੍ਰਾਮ ਪੰਚਾਇਤ ਪਾਰੋਵਾਲ, ਗ੍ਰਾਮ ਪੰਚਾਇਤ ਬਡਿਆਲ, ਗ੍ਰਾਮ ਪੰਚਾਇਤ ਬਗਰੋਈ ਅਤੇ ਗ੍ਰਾਮ ਪੰਚਾਇਤ ਬਡਿਆਲ ਸੈਣੀਆਂ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋਂ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਨਾਲਸਾ ਦੀ ਵਾਤਾਵਰਨ ਕਾਨੂੰਨੀ ਸਾਖ਼ਰਤਾ ਅਤੇ ਭਾਈਚਾਰਕ ਸੁਰੱਖਿਆ ਪਹਿਲਕਦਮੀ, ਜਿਸ ਦਾ ਸਿਰਲੇਖ ‘ਅੱਜ ਦੀ ਰੱਖਿਆ ਕਰੋ, ਕੱਲ੍ਹ ਨੂੰ ਸੁਰੱਖਿਅਤ ਕਰੋ’ ਬਾਰੇ ਦਸਦੇ ਹੋਏ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਪਿੰਡਾਂ ਵਿੱਚ ਪਰਾਲੀ ਨੂੰ ਨਾ ਸਾੜਿਆ ਜਾਵੇ, ਨਾ ਹੀ

ਪਲਾਸਟਿਕ ਨੂੰ ਅੱਗ ਲਗਾਈ ਜਾਵੇ, ਕਿਉਂਕਿ ਇਸ ਦੇ ਧੂੰਏਂ ਤੋਂ ਪ੍ਰਦੂਸ਼ਨ ਹਵਾ ਵਿੱਚ ਫ਼ੈਲਦਾ ਹੈ, ਜਿਸ ਨਾਲ ਕਈ ਬਿਮਾਰੀਆਂ ਲਗਦੀਆ ਹਨ। ਇਸ ਤੋਂ ਇਲਾਵਾ ਐਚ.ਆਈ.ਵੀ ਏਡਜ਼ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ਿਆਂ ਖਿਲਾਫ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਧਾਂ ਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਖੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।

Related Articles

Leave a Reply

Your email address will not be published. Required fields are marked *

Back to top button

You cannot copy content of this page