ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੱਖ- ਵੱਖ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲਗਾਏ ਕੈਂਪ


ਡੇਰਾਬੱਸੀ/ਐੱਸ .ਏ.ਐੱਸ ਨਗਰ 28 ਜੁਲਾਈ, 2025 ( ਹਰਪਾਲ ਲਾਡਾ ): ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੇਰਾਬੱਸੀ ਦੇ ਵਾਰਡ ਨੰਬਰ 12,18,19 ਪਾਰਕ,ਵਾਰਡ ਨੰਬਰ 17 ਈਸਾਪੁਰ ਰੋਣੀ,ਵਾਰਡ ਨੰਬਰ 08 ਜੀ ਬੀ ਪੀ ਰੋਜਵੂਡ ਇੱਕ ਵਿਖੇ ਯੁੱਧ ਨਸ਼ਿਆਂ ਵਿਰੁੱਧ ਯਾਤਰਾਵਾਂ ਸਮੇਂ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਉਂਦੇ ਹੋਏ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।
ਵਿਧਾਇਕ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ 100 ਫੀਸਦੀ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ।

ਜਿਸ ਢੰਗ ਨਾਲ ਪੰਜਾਬ ਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ‘ਚ ਵਿਆਪਕ ਪੱਧਰ ‘ਤੇ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਰਿਹਾ ਹੈ, ਉਸ ਤੋਂ ਇਹ ਪੂਰੀ ਆਸ ਬੱਝ ਰਹੀ ਹੈ ਕਿ ਨਿਰਧਾਰਤ ਸਮੇਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੀਲ ਪੱਥਰ ਕਾਇਮ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਨਾਗਰਿਕ ਕੋਲ ਕਿਸੇ ਨਸ਼ਾ ਤਸਕਰ ਬਾਰੇ ਪੁਖਤਾ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਜਾਂ ਫਿਰ ਪੁਲਸ ਨੂੰ ਇਸ ਬਾਰੇ ਸੂਚਨਾ ਦੇ ਸਕਦਾ ਹੈ।
ਇਸ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਨਸ਼ਾ ਮੁਕਤੀ ਯਾਤਰਾ ਦੀ ਪੂਰੀ ਟੀਮ, ਐਮ ਸੀ ਸਾਹਿਬਾਨ ,ਬਲਾਕ ਪ੍ਰਧਾਨ , ਸਮੇਤ ਪੂਰੀ ਟੀਮ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।




