ਪੰਜਾਬ
ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਵੱਲੋਂ ”ਮੁੱਖ ਮੰਤਰੀ ਰਾਹਤ ਫੰਡ” ‘ਚ ਇੱਕ ਲੱਖ ਰੁਪਏ ਦਾ ਯੋਗਦਾਨ


ਸਾਹਨੇਵਾਲ/ਲੁਧਿਆਣਾ : ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ”ਮੁੱਖ ਮੰਤਰੀ ਰਾਹਤ ਫੰਡ” ਲਈ ਨਿੱਜੀ ਤੌਰ ‘ਤੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ।
ਚੇਅਰਮੈਨ ਰਾਜੀ ਨੇ ਇਹ ਵੀ ਐਲਾਨ ਕੀਤਾ ਕਿ ਇਸੇ ਮਹੀਨੇ ਤੋਂ ਬਤੌਰ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਮਿਲਣ ਵਾਲੀਆਂ ਸਾਰੀਆਂ ਤਨਖਾਹਾਂ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣਗੇ।

ਚੇਅਰਮੈਨ ਰਾਜੀ ਨੇ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਹਿਮਾਚਲ ਦੇ ਪਹਾੜੀ ਖੇਤਰਾਂ ਅਤੇ ਪੰਜਾਬ ਸੂਬੇ ਵਿੱਚ ਭਾਰੀ ਮੀਂਹ ਨੇ ਤਰਥੱਲੀ ਮਚਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਦਰਿਆ ਪੂਰੇ ਉਫਾਨ ਤੇ ਚੱਲ ਰਹੇ ਹਨ ਜਿਸ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਅੰਦਰ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ।
ਉਨ੍ਹਾਂ ਆਮ ਲੋਕਾਂ ਨੂੰ ਵੀ ਇਸ ਔਖੀ ਘੜੀ ਵਿੱਚ ਸਹਿਯੋਗ ਦੀ ਅਪੀਲ ਕੀਤੀ।




