Hoshairpur

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਸਬੰਧੀ 6 ਨੂੰ ਵਿੱਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 6 ਅਕਤੂਬਰ ਨੂੰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ (ਸਰਕਾਰੀ/ਸਹਾਇਤਾ ਪ੍ਰਾਪਤ/ਪ੍ਰਾਈਵੇਟ) ਵਿਚ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page