Uncategorized
-
ਸਰਕਾਰੀ ਕਾਲਜ ਵਿੱਚ ‘‘ਏਕਤਾ ਹਫਤਾ, 2024“ ਅਤੇ ਸਾਮਪਰਦਾਇਕ ਸਦਭਾਵ ਅਭਿਆਨ ਹਫਤਾ, 2024 ਮਨਾਇਆ ਗਿਆ
ਹੁਸ਼ਿਆਰਪੁਰ : ਸਰਕਾਰੀ ਕਾਲਜ, ਹੁਸ਼ਿਆਰਪੁਰ ਵਿੱਚ ਮਿਤੀ 19 ਨਵੰਬਰ, 2024 ਤੋਂ 25 ਨਵੰਬਰ, 2024 ਤੱਕ ਰਾਸ਼ਟਰ ਪੱਧਰ ਤੇ ਮਨਾਏ ਜਾਂਦੇ…
Read More » -
ਨਿਮੋਨੀਆ ਹੈ ਇਕ ਗੰਭੀਰ ਬੀਮਾਰੀ, ਇਸ ਪ੍ਰਤੀ ਜਾਗਰੂਕ ਹੋਣਾ ਬਹੁਤ ਲਾਜ਼ਮੀ ਹੈ: ਡਾ ਸੀਮਾ ਗਰਗ
ਹੁਸ਼ਿਆਰਪੁਰ 12 ਨਵੰਬਰ 24 : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…
Read More » -
ਨੌਜਵਾਨਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦੈ: ਏਡੀਸੀ
ਹੁਸ਼ਿਆਰਪੁਰ, 29 ਅਕਤੂਬਰ: ਵਿਜੀਲੈਂਸ ਬਿਊਰੋ ਵੱਲੋਂ ਅੱਜ ਸਥਾਨਕ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ, ਪੰਜਾਬ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ਵਿਸ਼ੇ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰ ਕਿਸੇ ਨੂੰ ਬਿਨਾਂ ਕਿਸੇ ਝਿਜਕ ਦੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਖੇਤਰੀ ਕੇਂਦਰ ਦੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 300 ਵਿਦਿਆਰਥੀਆਂ ਨੇ ਭਾਗ ਲਿਆ। ਐਸ.ਐਸ.ਪੀ ਰਾਜੇਸ਼ਵਰ ਸਿੰਘ ਸਿੱਧੂ ਨੇ ਸਮਾਗਮ ਦੌਰਾਨ ਹਾਜ਼ਰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ ਅਤੇ ਸਮਾਜਿਕ ਨੁਮਾਇੰਦਿਆਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪਹਿਲਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦਾ ਹਿੱਸਾ ਨਹੀਂ ਬਣਨਗੇ ਅਤੇ ਜੇਕਰ ਅਜਿਹੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਰਿਪੋਰਟ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਹਰੇਕ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀਐਸਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਅਜਿਹੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਵਿਭਾਗ ਦੇ ਟੋਲ ਫ੍ਰੀ ਨੰਬਰ 1800-1000, ਭ੍ਰਿਸ਼ਟਾਚਾਰ ਵਿਰੋਧੀ ਲਾਈਨ ਨੰਬਰ 95012-00200, ਵੈੱਬਸਾਈਟ www.vigilancebureau.punjab.gov.in ‘ਤੇ ਸੰਪਰਕ ਕਰ ਸਕਦੇ ਹਨ ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਨੂੰ ਦੇ ਸਕਦਾ ਹੈ। ਇਸ ਮੌਕੇ ਐਸ.ਪੀ ਮੇਜਰ ਸਿੰਘ, ਐਸ.ਪੀ ਮਨੋਜ ਠਾਕੁਰ, ਸਿਵਲ ਸਰਜਨ ਡਾ.ਪਵਨ ਕੁਮਾਰ, ਕੈਂਪਸ ਡਾਇਰੈਕਟਰ ਆਰ.ਐਸ. ਬੈਂਸ ਅਤੇ ਹੋਰ ਪਤਵੰਤੇ ਹਾਜ਼ਰ ਸਨ।
Read More » -
फिट बाइकर क्लब ने हमेशा रचनात्मक भूमिका निभाई है : अमृत सागर मित्तल
होशियारपुर: फिट बाइकर क्लब होशियारपुर द्वारा 10 नवंबर 2024 को आयोजित किए जा रहे सचदेवा स्टॉक्स साइक्लोथॉन सीजन-4 में प्रतिभागियों…
Read More » -
ਜ਼ਿਲਾ ਸਿਹਤ ਅਫਸਰ ਵੱਲੋਂ ਵੱਡੀ ਕਾਰਵਾਈ, ਫੂਡ ਸੇਫਟੀ ਟੀਮ ਨੂੰ ਨਾਲ ਲੈ ਕੇ ਫੜਿਆ 500 ਕਿਲੋਗ੍ਰਾਮ ਦੇ ਕਰੀਬ ਪਨੀਰ
ਹੁਸ਼ਿਆਰਪੁਰ 25 ਅਕਤੂਬਰ 2024: ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ…
Read More » -
“ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ “ਮੈਗਾ ਮੁਹਿੰਮ” ਦੇ ਤੌਰ ਤੇ ਮਨਾਉਂਦੇ ਹੋਏ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ
ਹੁਸ਼ਿਆਰਪੁਰ: 18 ਅਕਤੂਬਰ 2024: ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਦੇ…
Read More » -
ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਡਿਪਟੀ ਕਮਿਸ਼ਨ ਵੱਲੋਂ ਬੈਕਾਂ, ਆਮਦਨ ਕਰ, ਆਬਕਾਰੀ, ਜੀਐਸਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, 16 ਅਕਤੂਬਰ: ਚੱਬੇਵਾਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਲਈ ਬੈਂਕਾਂ ਵਿੱਚੋਂ ਨਕਦੀ ਦੀ ਗੈਰ-ਕਾਨੂੰਨੀ ਮੈਵਮੈਂਟ ਅਤੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹੁਣ ਤੋਂ ਹੀ ਲੋੜੀਂਦੇ ਕਦਮ ਚੁੱਕੇ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਬੈਂਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਖਰਚਿਆਂ ‘ਤੇ ਨਜ਼ਰ ਰੱਖਣ ਲਈ ਹਰੇਕ ਉਮੀਦਵਾਰ ਨੂੰ ਚੋਣ ਖਰਚੇ ਲਈ ਵੱਖਰਾ ਬੈਂਕ ਖਾਤਾ ਖੋਲ੍ਹਣ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਬੈਂਕਾਂ ਦੇ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਨੂੰ ਖਾਤਾ ਖੋਲ੍ਹਣ ਵਿੱਚ ਸਹਾਇਤਾ ਲਈ ਤੁਰੰਤ ਆਪਣੇ ਪੈਸੇ ਬੈਂਕ ਵਿੱਚ ਜਮ੍ਹਾਂ ਕਰਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਸਬੰਧੀ ਬੈਂਕ ਵੱਲੋਂ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਇੱਕੋ ਖਾਤੇ ਤੋਂ ਇੱਕ ਤੋਂ ਵੱਧ ਲੈਣ-ਦੇਣ ਨਾ ਹੋ ਰਿਹਾ ਹੋਵੇ, ਜੇਕਰ ਅਜਿਹਾ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਆਰਟੀਜੀਐਸ ਰਾਹੀਂ ਇੱਕ ਹੀ ਬੈਂਕ ਖਾਤੇ ਤੋਂ ਵੱਖ-ਵੱਖ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਨ ਵਾਲੇ ਖਾਤਿਆਂ ਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੈਂਕਾਂ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਆਊਟਸੋਰਸ ਏਜੰਸੀਆਂ ਜਾਂ ਉਸ ਬੈਂਕ ਦਾ ਕੈਸ਼ ਲੈ ਕੇ ਜਾਣ ਵਾਲੀਆਂ ਕੰਪਨੀਆਂ ਦੀਆਂ ਕੈਸ਼ ਵੈਨਾਂ ਕਿਸੇ ਵੀ ਹਾਲਤ ਵਿੱਚ ਬੈਂਕਾਂ ਤੋਂ ਇਲਾਵਾ ਕਿਸੇ ਤੀਜੀ ਧਿਰ ਦਾ ਕੈਸ਼ ਨਾ ਲੈ ਕੇ ਜਾਣ। ਜਦੋਂ ਵੀ ਉਨ੍ਹਾਂ ਦੀ ਤਰਫੋਂ ਨਕਦੀ ਲਿਜਾਈ ਜਾਂਦੀ ਹੈ, ਉਨ੍ਹਾਂ ਲਈ ਬੈਂਕਾਂ ਦੁਆਰਾ ਜਾਰੀ ਕੀਤੇ ਗਏ ਦਸਤਾਵੇਜ਼ਾਂ ਦਾ ਹੋਣਾ ਲਾਜ਼ਮੀ ਹੁੰਦਾ ਹੈ। ਕੈਸ਼ ਵੈਨ ਵਿੱਚ ਆਉਣ ਵਾਲੇ ਕਰਮਚਾਰੀਆਂ ਲਈ ਆਪਣਾ ਸ਼ਨਾਖਤੀ ਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਆਬਕਾਰੀ ਵਿਭਾਗ ਨੂੰ ਵੀ…
Read More » -
‘ਸਵੱਛਤਾ ਹੀ ਸੇਵਾ ਮੁਹਿੰਮ’ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ : ਡਾ ਸਵਾਤੀ
ਹੁਸ਼ਿਆਰਪੁਰ 29 ਸਤੰਬਰ 2024: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ…
Read More » -
ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦੇ ਜਨਮ ਦਿਵਸ ’ਤੇ ਸ਼ਰਧਾਂਜਲੀ
ਹੁਸ਼ਿਆਰਪੁਰ, 28 ਸਤੰਬਰ: ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦੇ 117ਵੇਂ ਜਨਮ ਦਿਨ ਮੌਕੇ ਸ਼ਹੀਦ…
Read More » -
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਠੀਡਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਦਾ ਆਯੋਜਨ
ਹੁਸ਼ਿਆਰਪੁਰ, 24 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ…
Read More »